Homeਪੰਜਾਬਮੋਗਾ ਦੇ ਪ੍ਰਤਾਪ ਰੋਡ 'ਤੇ ਕੱਪੜਿਆਂ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ, ਲੱਖਾਂ...

ਮੋਗਾ ਦੇ ਪ੍ਰਤਾਪ ਰੋਡ ‘ਤੇ ਕੱਪੜਿਆਂ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Four to five fire brigade vehicles had to work hard for several hours.

ਮੋਗਾ, 18 ਜੂਨ:( ਲਛਮਣ ਜੀਤ ਸਿੰਘ ਪੁਰਬਾ): ਮੋਗਾ ਦੇ ਪ੍ਰਤਾਪ ਰੋਡ ‘ਤੇ ਬੀਤੇ ਦਿਨੀ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਚਾਰ ਤੋਂ ਪੰਜ ਗੱਡੀਆਂ ਨੂੰ ਕਈ ਘੰਟਿਆਂ ਤੱਕ ਮੁਸ਼ੱਕਤ ਕਰਨੀ ਪਈ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 5 ਵਜੇ ਸ਼ੋਅਰੂਮ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਸੂਚਨਾ ਮਿਲਣ ਉਪਰੰਤ ਦੁਕਾਨ ਮਾਲਕ ਨਿਤਿਨ ਗਰਗ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਦੁਕਾਨ ਦੀ ਛੱਤ ਵਿੱਚੋਂ ਸੰਘਣਾ ਧੂੰਆਂ ਨਿਕਲ ਰਿਹਾ ਸੀ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਦੁਕਾਨ ਮਾਲਕ ਨਿਤਿਨ ਗਰਗ ਨੇ ਦੱਸਿਆ ਕਿ ਅੱਗ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤਾਂ ਦੁਕਾਨ ਵਿੱਚ ਧੂੰਆਂ ਬਹੁਤ ਜ਼ਿਆਦਾ ਸੀ, ਜਿਸ ਕਾਰਨ ਅੱਗ ਦੇ ਅਸਲ ਸਰੋਤ ਦਾ ਪਤਾ ਲਗਾਉਣਾ ਮੁਸ਼ਕਲ ਹੋ ਗਿਆ ਅਤੇ ਅੱਗ ਹੋਰ ਫੈਲ ਗਈ। ਫਾਇਰ ਬ੍ਰਿਗੇਡ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਪੰਜ ਵਜੇ ਅੱਗ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚਣ ‘ਤੇ ਪੂਰਾ ਇਲਾਕਾ ਧੂੰਏਂ ਨਾਲ ਭਰਿਆ ਹੋਇਆ ਸੀ ਅਤੇ ਵਿਜ਼ੀਬਿਲਟੀ ਬਹੁਤ ਘੱਟ ਸੀ। ਦੁਕਾਨ ਮਾਲਕ ਦੀ ਸਹਿਮਤੀ ਨਾਲ ਸ਼ੋਅਰੂਮ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋਣਾ ਪਿਆ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ।

ਫਾਇਰ ਅਫਸਰ ਅਰਵਿੰਦਰ ਸਿੰਘ ਨੇ ਕਿਹਾ ਕਿ ਅੱਗ ਕਾਫੀ ਫੈਲ ਚੁੱਕੀ ਸੀ ਅਤੇ ਧੂੰਏਂ ਕਾਰਨ ਰਾਹਤ ਕਾਰਜਾਂ ਵਿੱਚ ਕਈ ਮੁਸ਼ਕਲਾਂ ਆਈਆਂ। ਫਿਰ ਵੀ ਟੀਮਾਂ ਨੇ ਸਾਂਝੇ ਯਤਨਾਂ ਨਾਲ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ। ਅੱਗ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਸ਼ਾਰਟ ਸਰਕਟ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments