Homeਪੰਜਾਬਮੈਡੀਕਲ ਹਾਲ ਦੇ ਕੈਸ਼ੀਅਰ ਦੇ ਕ.ਤ.ਲ ਵਿੱਚ ਸ਼ਾਮਲ ਦੋ ਗੈਂਗਸਟਰ ਪੁਲਿਸ ਮੁਕਾਬਲੇ...

ਮੈਡੀਕਲ ਹਾਲ ਦੇ ਕੈਸ਼ੀਅਰ ਦੇ ਕ.ਤ.ਲ ਵਿੱਚ ਸ਼ਾਮਲ ਦੋ ਗੈਂਗਸਟਰ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ

Medical Hall Cashier's K.T.L

ਚੰਡੀਗੜ੍ਹ, 18 ਜੂਨ, (ਹਰਸ਼ਪ੍ਰੀਤ ਕੌਰ):ਚੰਡੀਗੜ੍ਹ ਦੇ ਸੈਕਟਰ 11 ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਵਿੱਚ 13 ਜੂਨ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਗੈਂਗਸਟਰ ਅੱਜ ਤੜਕੇ ਧਨਾਸ ਵਿੱਚ ਪੁਲਿਸ ਨਾਲ ਹੋਏ ਇੱਕ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ।

ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਪਛਾਣ ਆਰੀਅਨ ਅਤੇ ਸੰਨੀ ਮਹਿਰਾ ਵਜੋਂ ਹੋਈ ਹੈ। ਇਨ੍ਹਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਲਿਆਂਦਾ ਗਿਆ ਸੀ। ਇਹ ਪੁਲਿਸ ਮੁਕਾਬਲਾ ਉਸ ਵੇਲੇ ਹੋਇਆ ਜਦੋਂ ਦੋਵਾਂ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ।

ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਜੀ.ਐੱਮ.ਸੀ. (GMC) ਸੈਕਟਰ 16 ਵਿਖੇ ਦਾਖਲ ਕਰਵਾਇਆ ਗਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments