Homeਪਟਿਆਲਾ ਅਪਡੇਟਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਟਿਆਲਾ 'ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਟਿਆਲਾ ‘ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

D. S. S. O. Virendra Tiwana

ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕ ਕਰਨਾ ਸ਼ਲਾਘਾਯੋਗ ਕਦਮ: ਡੀ . ਐਸ . ਐਸ .ਓ ਵਰਿੰਦਰ ਟਿਵਾਣਾ 

ਪਟਿਆਲਾ 19 ਜੂਨ:( ਵਿਸ਼ਾਲ ਗੁਪਤਾ): ਪਟਿਆਲਾ: ਨਸ਼ਿਆਂ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਰੈੱਡ ਕਰਾਸ ਦੇ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ । ਪ੍ਰੋਗਰਾਮ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਵੀ ਸਹਿਯੋਗ ਦਿੱਤਾ ਗਿਆ।

ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਏ ਐਸ ਆਈ ਦਰਬਾਰਾ ਸਿੰਘ,ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਡਾ ਚਾਰੂ ਗੋਤਮ,ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਜਸਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ, ਦੀਦਾਰ ਸਿੰਘ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ ਨੇ ਸ਼ਿਰਕਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਵੱਲੋਂ ਜਿਥੇ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੌ ਕਿ ਬਹੁਤ ਹੀ ਸ਼ਲਾਘਾਯੋਗ ਹੈ।

ਉਹਨਾਂ ਕਿਹਾ ਕਿ ਇਹਨਾਂ ਵੱਲੋਂ ਪਬਲਿਕ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ , ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਵੱਲੋਂ ਵੀ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੌਂਹ ਵੀ ਚੁਕਾਈ ਗਈ ।

RELATED ARTICLES
- Advertisment -
Google search engine
Google search engine
Google search engine

Most Popular

Recent Comments