Homeਪਟਿਆਲਾ ਅਪਡੇਟਨਿੱਜੀ ਹਸਪਤਾਲ ਪ੍ਰਬੰਧਨ ਉੱਤੇ ਵਾਅਦਾ ਖ਼ਿਲਾਫ਼ੀ ਅਤੇ ਵਾਧੂ ਰਕਮ ਦੀ ਮੰਗ ਕਰਨ...

ਨਿੱਜੀ ਹਸਪਤਾਲ ਪ੍ਰਬੰਧਨ ਉੱਤੇ ਵਾਅਦਾ ਖ਼ਿਲਾਫ਼ੀ ਅਤੇ ਵਾਧੂ ਰਕਮ ਦੀ ਮੰਗ ਕਰਨ ਦੇ ਪਰਿਵਾਰ ਨੇ ਲਾਏ ਗੰਭੀਰ ਦੋਸ਼

deposit around Rs 1.06 lakh asked by hospital

ਕਰੀਬ 1.06 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ 

ਪਟਿਆਲਾ: 19 ਜੂਨ (ਬਲਜੀਤ ਸਰਨਾ): ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਤਹਿਤ ਇਲਾਜ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਨ ਉੱਤੇ ਵਾਅਦਾ ਖ਼ਿਲਾਫ਼ੀ ਅਤੇ ਵਾਧੂ ਰਕਮ ਦੀ ਮੰਗ ਕਰਨ ਦੇ ਦੋਸ਼ ਲਗਾਏ ਹਨ।

ਮਲੇਰਕੋਟਲਾ ਨੇੜਲੇ ਪਿੰਡ ਬਾਦਸ਼ਾਹਪੁਰ ਦੀ ਵਸਨੀਕ ਅਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਮਾਤਾ ਹਰਪਾਲ ਕੌਰ ਦਿਲ ਦੀ ਬਿਮਾਰੀ ਤੋਂ ਪੀੜਤ ਹਨ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦਾ ਕਹਿਣਾ ਹੈ ਕਿ ਦਾਖ਼ਲੇ ਸਮੇਂ ਹਸਪਤਾਲ ਦੇ ਡਾਕਟਰਾਂ ਅਤੇ ਪ੍ਰਬੰਧਨ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਜੇਕਰ ਸਟੰਟ ਪਾਉਣ ਦੀ ਲੋੜ ਪਈ ਤਾਂ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਅਧੀਨ ਕੀਤਾ ਜਾਵੇਗਾ।

ਪਰਿਵਾਰ ਦਾ ਦੋਸ਼ ਹੈ ਕਿ ਆਪਰੇਸ਼ਨ ਅਤੇ ਸਟੰਟ ਪਾਉਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹਸਪਤਾਲ ਵੱਲੋਂ ਉਨ੍ਹਾਂ ਤੋਂ ਕਰੀਬ 1.06 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਹਸਪਤਾਲ ਪ੍ਰਬੰਧਨ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਡ ਮਨਜ਼ੂਰ ਨਹੀਂ ਹੋ ਸਕਿਆ, ਜਿਸ ਕਾਰਨ ਖ਼ਰਚਾ ਮਰੀਜ਼ ਦੇ ਪਰਿਵਾਰ ਨੂੰ ਹੀ ਭਰਨਾ ਪਵੇਗਾ।

ਅਮਨਦੀਪ ਕੌਰ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਦਿਨਾਂ ਤੋਂ ਉਹ ਆਪਣੀ ਮਾਤਾ ਨੂੰ ਡਿਸਚਾਰਜ ਕਰਵਾਉਣ ਲਈ ਹਸਪਤਾਲ ਵਿੱਚ ਉਡੀਕ ਕਰ ਰਹੀ ਹੈ, ਪਰ ਮਾਮਲਾ ਅਜੇ ਤੱਕ ਹੱਲ ਨਹੀਂ ਹੋਇਆ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਹਸਪਤਾਲ ਪ੍ਰਬੰਧਨ ਵੱਲੋਂ ਉਨ੍ਹਾਂ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਪੁਲਿਸ ਕਾਰਵਾਈ ਦੀਆਂ ਗੱਲਾਂ ਵੀ ਕੀਤੀਆਂ ਗਈਆਂ ਹਨ।

ਉੱਧਰ, ਖ਼ਬਰ ਲਿਖੇ ਜਾਣ ਤੱਕ ਹਸਪਤਾਲ ਪ੍ਰਬੰਧਨ ਦਾ ਪੱਖ ਸਾਹਮਣੇ ਨਹੀਂ ਆ ਸਕਿਆ ਸੀ। ਮਾਮਲੇ ਸਬੰਧੀ ਸੱਚਾਈ ਸਾਹਮਣੇ ਆਉਣ ਲਈ ਸਬੰਧਤ ਅਧਿਕਾਰੀਆਂ ਵੱਲੋਂ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments