Home ਪੰਜਾਬ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਲਈ ਸੰਗਰੂਰ ਜ਼ਿਲ੍ਹੇ ‘ਚ ਤਿਆਰੀਆਂ...

21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਲਈ ਸੰਗਰੂਰ ਜ਼ਿਲ੍ਹੇ ‘ਚ ਤਿਆਰੀਆਂ ਮੁਕੰਮਲ

Bus service will be made available from 9:00 AM on June 21.

0
ਪ੍ਰੀਖਿਆਰਥੀਆਂ ਲਈ ਵਿਸ਼ੇਸ਼ ਬੱਸਾਂ ਅਤੇ ਹੈਲਪਲਾਈਨ ਸੇਵਾ ਸ਼ੁਰੂ

ਸੰਗਰੂਰ, 19 ਜੂਨ: 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਦੇ 6 ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਪ੍ਰੀਖਿਆਰਥੀਆਂ ਦੀ ਸਹੂਲਤ ਲਈ ਸੰਗਰੂਰ ਬੱਸ ਸਟੈਂਡ ਤੋਂ ਵਿਸ਼ੇਸ਼ ਬੱਸ ਸੇਵਾ ਚਲਾਈ ਜਾਵੇਗੀ, ਜਦਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

ਅੰਕੁਰ ਮਹਿੰਦਰੂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9:00 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ।

ਏ.ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 94192-65833 (ਸ਼੍ਰੀ ਨਿਤਿਨ ਦੇਵ) ਅਤੇ 83602-77500 (ਸ਼੍ਰੀ ਵਿਕਾਸ ਗੁਪਤਾ) ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ ‘ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Exit mobile version