Homeਪੰਜਾਬਪੰਜਾਬ ਧਮਾਕਿਆਂ ਦੇ ਮੁਲਜ਼ਮ ਮਲੇਸ਼ੀਆ ਤੋਂ ਡਿਪੋਰਟ

ਪੰਜਾਬ ਧਮਾਕਿਆਂ ਦੇ ਮੁਲਜ਼ਮ ਮਲੇਸ਼ੀਆ ਤੋਂ ਡਿਪੋਰਟ

Dangerous weapons like RPG launcher, IED, RDX, hand grenades were recovered.

ਪੰਜਾਬ, 19 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਵਿੱਚ ਰੇਲਵੇ ਲਾਈਨਾਂ ‘ਤੇ ਹੋਏ ਬੰਬ ਧਮਾਕਿਆਂ ਦੀ ਸਾਜ਼ਿਸ਼ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ। ਜਿਵੇਂ ਹੀ ਦੋਵੇਂ ਦੋਸ਼ੀ ਦਿੱਲੀ ਏਅਰਪੋਰਟ ‘ਤੇ ਪਹੁੰਚੇ ਤਾਂ ਪੰਜਾਬ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਦੋਵੇਂ ਮੁਲਜ਼ਮ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਤ ਦੱਸੇ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਰਾਇਲ ਮਲੇਸ਼ੀਆ ਪੁਲਿਸ ਦੀ ਮਦਦ ਨਾਲ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਦੋਸ਼ੀਆਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਕੇ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੰਜਾਬ ਲਿਆਂਦਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅੰਬਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਅਤੇ ਪਟਿਆਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਵਜੋਂ ਹੋਈ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਇਹ ਦੋਵੇਂ ਕੇ.ਐਫ.ਜੇ. ਨਾਲ ਜੁੜੇ ਅੱਤਵਾਦੀ ਮਾਡਿਊਲ ਨਾਲ ਜੁੜੇ ਸਨ। ਪੰਜਾਬ ਪੁਲਿਸ ਇਸ ਮਾਡਿਊਲ ਦਾ ਪਹਿਲਾਂ ਹੀ ਪਰਦਾਫਾਸ਼ ਕਰ ਚੁੱਕੀ ਹੈ, ਜੋ ਕਿ ਪੰਜਾਬ ਵਿਚ ਰੇਲਵੇ ਲਾਈਨਾਂ ‘ਤੇ ਹੋਏ ਆਈ.ਈ.ਡੀ. ਧਮਾਕਿਆਂ, 23 ਜਨਵਰੀ ਨੂੰ ਸਰਹਿੰਦ ਧਮਾਕੇ ਅਤੇ 27 ਅਪ੍ਰੈਲ ਨੂੰ ਪਟਿਆਲਾ ਵਿਚ ਹੋਏ ਧਮਾਕੇ ਦੀ ਕੋਸ਼ਿਸ਼ ਵਿਚ ਸ਼ਾਮਿਲ ਸੀ।ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਪੁਲਿਸ ਨੇ 4 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਆਰ.ਪੀ.ਜੀ. ਲਾਂਚਰ, ਆਈ.ਈ.ਡੀ., ਆਰ.ਡੀ.ਐਕਸ., ਹੈਂਡ ਗਰਨੇਡ ਵਰਗੇ ਖਤਰਨਾਕ ਹਥਿਆਰ ਬਰਾਮਦ ਕੀਤੇ ਸਨ।

ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਸਭ ਪਿੱਛੇ ਮਲੇਸ਼ੀਆ ਤੋਂ ਕੰਮ ਕਰ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਹੈਂਡਲਰ ਹਨ, ਜੋ ਇਸ ਸਭ ਨੂੰ ਫੰਡਿੰਗ ਵੀ ਕਰ ਰਹੇ ਸਨ। ਇਹ ਦੋਵੇਂ ਡਿਪੋਰਟ ਕੀਤੇ ਗਏ ਮੁਲਜ਼ਮ ਵਿਦੇਸ਼ੀ ਖਾਤਿਆਂ ਰਾਹੀਂ ਪੰਜਾਬ ਵਿੱਚ ਬੈਠੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਕਾਰਕੁਨਾਂ ਨੂੰ ‘ਅੱਤਵਾਦੀ ਫੰਡਿੰਗ’ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ, ਤਾਂ ਜੋ ਪੰਜਾਬ ਵਿੱਚ ਅਤਿਵਾਦੀ ਹਮਲੇ ਕਰਵਾ ਕੇ ਅਮਨ-ਸ਼ਾਂਤੀ ਨੂੰ ਭੰਗ ਕੀਤਾ ਜਾ ਸਕੇ। ਦੋਵਾਂ ਮੁਲਜ਼ਮਾਂ ਨੂੰ ਪਟਿਆਲਾ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments