Home ਪੰਜਾਬ ਸਤਿਕਾਰ ਕਾਨੂੰਨ ਨੂੰ ਸੰਗਤ ਦਾ ਭਰਪੂਰ ਸਮਰਥਨ, ਪੰਥ ਦੇ ਸਨਮਾਨ ਲਈ ਸਰਕਾਰ...

ਸਤਿਕਾਰ ਕਾਨੂੰਨ ਨੂੰ ਸੰਗਤ ਦਾ ਭਰਪੂਰ ਸਮਰਥਨ, ਪੰਥ ਦੇ ਸਨਮਾਨ ਲਈ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

The support received from the Sangat has made it clear that the people of Punjab are united on the issue of respect for the Guru Ghar.

0

ਚੰਡੀਗੜ੍ਹ: 19 ਜੂਨ 2026 (ਛਤਰਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੀ ਰਾਖੀ ਲਈ ਲਿਆਂਦੇ ਗਏ ‘ਸਤਿਕਾਰ ਕਾਨੂੰਨ’ ਨੂੰ ਗੁਰੂ-ਰੂਪ ਸੰਗਤ ਵੱਲੋਂ ਭਰਵਾਂ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਧਾਰਮਿਕ ਭਾਵਨਾਵਾਂ ਦੀ ਰੱਖਿਆ ਅਤੇ ਬੇਅਦਬੀ ਵਰਗੇ ਘਿਨਾਉਣੇ ਅਪਰਾਧਾਂ ਨੂੰ ਰੋਕਣ ਵੱਲ ਇੱਕ ਇਤਿਹਾਸਕ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਰਹੇ ਵਿਰੋਧੀ ਧਿਰ ਦੇ ਆਗੂ ਅੱਜ ਵੀ ਸਿਆਸੀ ਲਾਭ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸੰਗਤ ਵੱਲੋਂ ਮਿਲੇ ਸਮਰਥਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਗੁਰੂ ਘਰ ਦੇ ਸਤਿਕਾਰ ਦੇ ਮਸਲੇ ‘ਤੇ ਇਕਜੁੱਟ ਹਨ।

ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਅਤੇ ਸਮਰਥਨ ਨਾਲ ਇਹ ਯਕੀਨੀ ਬਣੇਗਾ ਕਿ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਈ ਵਾਰ ਸੋਚੇਗਾ। ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਪੰਥਕ ਕਦਰਾਂ-ਕੀਮਤਾਂ, ਧਾਰਮਿਕ ਸਤਿਕਾਰ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਖੜ੍ਹੀ ਰਹੇਗੀ।

Exit mobile version