Homeਸੰਸਾਰਨਿਊਯਾਰਕ ਦੇ ਸੈਰ-ਸਪਾਟਾ ਕੇਂਦਰ ਟਾਈਮਜ਼ ਸਕੁਏਅਰ ਵਿੱਚ ਗੋਲੀਬਾਰੀ ਨਾਲ ਮਚੀ ਦਹਿਸ਼ਤ

ਨਿਊਯਾਰਕ ਦੇ ਸੈਰ-ਸਪਾਟਾ ਕੇਂਦਰ ਟਾਈਮਜ਼ ਸਕੁਏਅਰ ਵਿੱਚ ਗੋਲੀਬਾਰੀ ਨਾਲ ਮਚੀ ਦਹਿਸ਼ਤ

A 17-year-old youth has been taken into custody by police on charges of shooting.

17 ਸਾਲਾ ਨੌਜਵਾਨ ਹਿਰਾਸਤ ਵਿੱਚ

ਨਿਊਯਾਰਕ, 19 ਜੂਨ (ਸ਼.ਅ.ਬਿਓਰੋ): ਅਮਰੀਕਾ ਦੇ ਮਸ਼ਹੂਰ ਸੈਰ-ਸਪਾਟਾ ਕੇਂਦਰ ਟਾਈਮਜ਼ ਸਕੁਏਅਰ ਵਿੱਚ ਬੀਤੇ ਦਿਨੀ ਦੁਪਹਿਰ ਗੋਲੀਬਾਰੀ ਦੀ ਘਟਨਾ ਨਾਲ ਹੜਕੰਪ ਮਚ ਗਿਆ। ਘਟਨਾ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕਈ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਦੇ ਨਜ਼ਰ ਆਏ।

ਮੀਡੀਆ ਰਿਪੋਰਟਾਂ ਅਨੁਸਾਰ ਗੋਲੀ ਚਲਾਉਣ ਦੇ ਦੋਸ਼ ਹੇਠ 17 ਸਾਲਾ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਜਾਰੀ ਹੈ। ਇਹ ਘਟਨਾ ਦੁਪਹਿਰ ਕਰੀਬ 3:40 ਵਜੇ ਉਸ ਸਮੇਂ ਵਾਪਰੀ ਜਦੋਂ ਇੱਕ ਵੱਡੇ ਝਗੜੇ ਦੌਰਾਨ 26 ਸਾਲਾ ਵਿਅਕਤੀ ਨੂੰ ਚਾਕੂ ਮਾਰ ਦਿੱਤਾ ਗਿਆ। ਜ਼ਖ਼ਮੀ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਰਿਪੋਰਟਾਂ ਮੁਤਾਬਕ ਝਗੜੇ ਦੌਰਾਨ ਹੀ ਨਾਬਾਲਗ ਨੇ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ। ਹਾਲਾਂਕਿ ਗੋਲੀਬਾਰੀ ਕਾਰਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ। ਸੋਸ਼ਲ ਮੀਡੀਆ ਅਤੇ ਸੀਸੀਟੀਵੀ ਫੁਟੇਜ ਵਿੱਚ ਕੁਝ ਵਿਅਕਤੀਆਂ ਨੂੰ ਘਟਨਾ ਸਥਾਨ ’ਤੇ ਇਕੱਠੇ ਦੇਖਿਆ ਗਿਆ, ਜਿਨ੍ਹਾਂ ਵਿੱਚੋਂ ਕਾਲੇ ਕੱਪੜੇ ਪਹਿਨੇ ਇੱਕ ਵਿਅਕਤੀ ਨੂੰ ਹਥਿਆਰ ਤਾਣਦੇ ਅਤੇ ਬਾਅਦ ਵਿੱਚ ਮੌਕੇ ਤੋਂ ਭੱਜਦੇ ਹੋਏ ਵੇਖਿਆ ਗਿਆ। ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਹਥਿਆਰ ਵੀ ਬਰਾਮਦ ਕੀਤਾ ਹੈ।

ਜਾਂਚ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਚਾਕੂਬਾਜ਼ੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਸਨ ਜਾਂ ਨਹੀਂ। ਮਾਮਲੇ ਦੀ ਜਾਂਚ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments