Homeਪਟਿਆਲਾ ਅਪਡੇਟਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਰਾਜਪੁਰਾ...

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਰਾਜਪੁਰਾ ਵਿਖੇ ਵਿਸ਼ੇਸ਼ ਇਕੱਤਰਤਾ

Martyrdom Day will be celebrated on a grand scale at Kotla Nihang Khan on June 24

24 ਜੂਨ ਨੂੰ ਕੋਟਲਾ ਨਿਹੰਗ ਖਾਂ ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਰਾਜਪੁਰਾ: 19 ਜੂਨ (ਜਗਜੀਤ ਸਿੰਘ): ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਇੰਟਰਨੈਸ਼ਨਲ ਟਰੱਸਟ (ਰਜਿ.) ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜਪੁਰਾ ਵਿਖੇ ਪੰਥ ਦਰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਕਰਵਾਈ ਗਈ। ਇਸ ਦੌਰਾਨ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਅਤੇ ਸੰਗਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਦਲੀਪ ਸਿੰਘ ਬਿੱਕਰ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਯੋਗਦਾਨ ਅਦੁੱਤੀ ਹੈ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੇ ਸਿੱਖ ਕੌਮ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਅਤੇ ਅਸਹਿ ਤਸੀਹੇ ਸਹਾਰ ਕੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੇ ਸਪੁੱਤਰ ਭਾਈ ਬਚਿੱਤਰ ਸਿੰਘ ਅਤੇ ਸ਼ਹੀਦ ਬਾਬਾ ਉਦੈ ਸਿੰਘ ਵਰਗੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਵੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹਨ।

ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ 24 ਜੂਨ 2026 ਨੂੰ ਕੋਟਲਾ ਨਿਹੰਗ ਖਾਂ (ਰੋਪੜ) ਨੇੜੇ ਭੱਠਾ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ 22 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 24 ਜੂਨ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਕੇ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਠੇਕੇਦਾਰ ਬੂਟਾ ਸਿੰਘ ਖਰਾਜਪੁਰ, ਬਲਵਿੰਦਰ ਸਿੰਘ ਨੇਪਰਾ, ਰੋਸ਼ਨ ਸਿੰਘ, ਦਲੀਪ ਸਿੰਘ ਬਿੱਕਰ, ਦਵਿੰਦਰ ਸਿੰਘ ਅਲੀ ਮਾਜਰਾ, ਰੋਸ਼ਨ ਨਹੇੜਾ, ਨਰਿੰਦਰ ਸਿੰਘ, ਜਗਦੀਪ ਸਿੰਘ ਚੇਅਰਮੈਨ, ਸੁਖਦੇਵ ਸਿੰਘ ਮਿੰਟੂ, ਸਰਪੰਚ ਨਿਸ਼ਾਨ ਸਿੰਘ, ਜਸਵਿੰਦਰ ਸਿੰਘ ਖਰਾਜਪੁਰ, ਡਿੰਪਲ, ਸਰਪੰਚ ਖਡੌਲੀ, ਬਿੱਟਾ ਨਨੇੜਾ, ਗੁਰਿੰਦਰ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments