ਪਟਿਆਲਾ : 20 ਜੂਨ 2026 (ਛਤਰਪਾਲ ਸਿੰਘ): ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਸੂਬਾ, ਜ਼ਿਲ੍ਹਾ ਅਤੇ ਹਲਕਾ ਪੱਧਰ ‘ਤੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਕੜੀ ਤਹਿਤ ਸ. ਸੁਖਜਿੰਦਰ ਸਿੰਘ ਨੂੰ ਪਟਿਆਲਾ ਅਰਬਨ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।
ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀਆਂ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਸਰਗਰਮ ਬਣਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਲੋਕ ਸੇਵਾ ਨੂੰ ਪਹਿਲ ਦੇਣ ਦਾ ਸੱਦਾ ਦਿੱਤਾ ਹੈ। ਸੁਖਜਿੰਦਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।








