Home ਹਰਿਆਣਾ ਜਨ-ਕਲਿਆਣ ਯੋਜਨਾਵਾਂ ਨਾਲ ਪੰਜਾਬ ਵਿੱਚ ਬਦਲ ਰਹੀ ਵਿਕਾਸ ਦੀ ਤਸਵੀਰ: ਮੁੱਖ ਮੰਤਰੀ

ਜਨ-ਕਲਿਆਣ ਯੋਜਨਾਵਾਂ ਨਾਲ ਪੰਜਾਬ ਵਿੱਚ ਬਦਲ ਰਹੀ ਵਿਕਾਸ ਦੀ ਤਸਵੀਰ: ਮੁੱਖ ਮੰਤਰੀ

Lotus will bloom in the upcoming Punjab Assembly elections - C.M. Saini

0
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਿੜੇਗਾ ਕਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ, 20 ਜੂਨ (ਸੰਜੀਵ ਸਿੰਗਲਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੇ ਬਲਬੂਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਮਲ ਖਿੜੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਡਬਲ ਇੰਜਣ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦੀ ਚਰਚਾ ਪੰਜਾਬ ਵਿੱਚ ਵੀ ਹੋ ਰਹੀ ਹੈ ਅਤੇ ਲੋਕ ਇਨ੍ਹਾਂ ਤੋਂ ਪ੍ਰਭਾਵਿਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਕਈ ਵਾਅਦੇ ਕੀਤੇ ਸਨ, ਪਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਨਤੀਜੇ ਨਹੀਂ ਦੇ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਦੀ ਉਮੀਦ ਰੱਖਦੇ ਹਨ ਅਤੇ ਭਵਿੱਖ ਵਿੱਚ ਬਦਲਾਅ ਲਈ ਤਿਆਰ ਹਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਸਿਰਸਾ ਦੇ ਪੰਚਾਇਤ ਭਵਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਮ ਲੋਕ ਭਾਜਪਾ ਦੀਆਂ ਭਲਾਈਕਾਰੀ ਨੀਤੀਆਂ ਤੋਂ ਲਾਭ ਲੈ ਰਹੇ ਹਨ। ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਗੁਰੂਆਂ ਦੀ ਕਿਰਪਾ ਸਦਕਾ ਇੱਥੇ ਬੈਠੇ ਹਾਂ ਅਤੇ ਜਦੋਂ-ਜਦੋਂ ਧਰਮ ‘ਤੇ ਸੰਕਟ ਆਇਆ ਤਾਂ ਮਹਾਂਪੁਰਸ਼ਾਂ ਨੇ ਦੇਸ਼-ਧਰਮ ਦੀ ਰੱਖਿਆ ਲਈ ਆਪਣੀਆਂ ਪੀੜ੍ਹੀਆਂ ਦੀਆਂ ਕੁਰਬਾਨੀਆਂ ਦਿੱਤੀਆਂ ਹਨ। ਪੰਚਕੂਲਾ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਵੀ ਮਨਾਇਆ ਗਿਆ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ, ਜਿਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਨੂੰ ਦੇਸ਼ ਅਤੇ ਧਰਮ ‘ਤੇ ਨਿਛਾਵਰ ਕਰ ਦਿੱਤਾ।

ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਪੁੱਛੇ ਗਏ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਲਈ ਮੁਫ਼ਤ ਬੱਸ ਸੇਵਾ ਦੀ ਸਹੂਲਤ ਵੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇੱਕ ਹੋਰ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਸਿਰਫ਼ ਰਾਜਨੀਤੀ ਕਰ ਰਹੇ ਹਨ। ਕਾਂਗਰਸ ਦੇ ਰਾਜ ਵਿੱਚ ਸੂਬੇ ਦੀ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਸੀ। ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਤਰ੍ਹਾ ਦਾ ਸਮਝੌਤਾ ਨਹੀਂ ਹੋਵੇਗਾ। ਸੂਬੇ ਦੀ ਸਰਕਾਰ ਸੂਬੇ ਦੇ ਹਰ ਵਿਅਕਤੀ ਦੀ ਸੁਰੱਖਿਆ ਲਈ ਮਜ਼ਬੂਤੀ ਨਾਲ ਖੜ੍ਹੀ ਹੈ। ਸਰਕਾਰ ਜਦੋਂ ਸੈਸ਼ਨ ਬੁਲਾਉਂਦੀ ਹੈ ਤਾਂ ਵਿਰੋਧੀ ਧਿਰ ਦੇ ਲੋਕ ਭੱਜ ਜਾਂਦੇ ਹਨ, ਉਨ੍ਹਾਂ ਨੂੰ ਸੈਸ਼ਨ ਵਿੱਚ ਤਾਂ ਬੈਠਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਲਗਾਤਾਰ ਬਜਟ ਦੇ ਰਹੀ ਹੈ। ਗ੍ਰਾਮ ਪੰਚਾਇਤਾਂ ਅਤੇ ਪਾਲਿਕਾਵਾਂ ਵਿੱਚ ਬਜਟ ਪਹੁੰਚਾਇਆ ਗਿਆ ਹੈ। ਸਰਕਾਰ ਵਿਕਾਸ ਕਾਰਜਾਂ ਲਈ ਤੇਜ਼ ਗਤੀ ਨਾਲ ਕੰਮ ਕਰਵਾ ਰਹੀ ਹੈ।

Exit mobile version