ਸਿਹਤ ਸੇਵਾਵਾਂ ਅਤੇ ਵਿਕਾਸ ਮੁੱਦਿਆਂ ‘ਤੇ ਹੋਈ ਚਰਚਾ
ਨਵੀਂ ਦਿੱਲੀ/ਪਟਿਆਲਾ: 20 ਜੂਨ 2026 (ਛਤਰਪਾਲ ਸਿੰਘ): ਪੰਜਾਬ ਦੇ ਸਿਹਤ ਮੰਤਰੀ Dr. Balbir Singh ਨੇ ਆਪਣੇ ਪੁੱਤਰ ਰਾਹੁਲ ਸਮੇਤ Arvind Kejriwal ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਸੁਧਾਰ ਅਤੇ ਪਟਿਆਲਾ ਦਿਹਾਤੀ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਆਸ਼ੀਰਵਾਦ ਅਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਯੋਗ ਅਗਵਾਈ ਹੇਠ ਪੰਜਾਬ ਸਿਹਤ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੇ ਮਿਆਰ ਵਿੱਚ ਵੱਡਾ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਗਏ ਉਪਰਾਲਿਆਂ ਦਾ ਲਾਭ ਪੰਜਾਬ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਹਲਕੇ ਪਟਿਆਲਾ ਦਿਹਾਤੀ ਵਿੱਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।
ਸਿਹਤ ਸੇਵਾਵਾਂ ਅਤੇ ਵਿਕਾਸ ਮੁੱਦਿਆਂ ‘ਤੇ ਹੋਈ ਚਰਚਾ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਪਟਿਆਲਾ ਦਿਹਾਤੀ ਦੇ ਵਿਕਾਸ ਸਬੰਧੀ ਮਾਰਗਦਰਸ਼ਨ ਪ੍ਰਾਪਤ ਕੀਤਾ। ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਰੰਤਰ ਵਿਸ਼ਵਾਸ, ਮਾਰਗਦਰਸ਼ਨ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਵੀ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਵਿਕਾਸਮੁਖੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਯਤਨ ਲਗਾਤਾਰ ਜਾਰੀ ਰਹਿਣਗੇ।
