Home ਪਟਿਆਲਾ ਅਪਡੇਟ ਐਮਐਲਏ ਕੋਹਲੀ ਅਤੇ ਮੇਅਰ ਗੋਗੀਆ ਨੇ ਵਾਰਡ 30 ਦੇ ਵਿਕਾਸ ਕਾਰਜਾਂ ਨੂੰ...

ਐਮਐਲਏ ਕੋਹਲੀ ਅਤੇ ਮੇਅਰ ਗੋਗੀਆ ਨੇ ਵਾਰਡ 30 ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

Message to take Chief Minister Bhagwant Mann's public welfare policies and development works to every door

0
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਸੁਨੇਹਾ

ਪਟਿਆਲਾ, 20 ਜੂਨ 2026 (ਛਤਰਪਾਲ ਸਿੰਘ): ਅੱਜ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ  ਵਾਰਡ ਨੰਬਰ 30 ਵਿੱਚ ਅੱਜ ਇੱਕ ਵਿਸ਼ਾਲ ਲੋਕ ਮਿਲਣੀ  ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਨੇ ਸ਼ਿਰਕਤ ਕਰਕੇ ਆਪਣੇ ਸੁਝਾਅ ਅਤੇ ਮੰਗਾਂ ਪ੍ਰਸ਼ਾਸਨ ਅੱਗੇ ਰੱਖੀਆਂ।ਮੀਟਿੰਗ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਐਮਐਲਏ ਸ਼ਹਿਰੀ ਅਜੀਤ ਪਾਲ ਸਿੰਘ ਕੋਹਲੀ ਨੇ ਵਾਰਡ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।

ਐਮਐਲਏ ਕੋਹਲੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਵਾਰਡ ਨੰਬਰ 30 ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧਾਂ ਵਿੱਚ ਸੁਧਾਰ, ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਇਲਾਕਾ ਵਾਸੀਆਂ ਨੇ ਸਰਕਾਰ ਅਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲੋਕ-ਹਿੱਤ ਕਾਰਜ ਜਾਰੀ ਰੱਖਣ ਦੀ ਉਮੀਦ ਜਤਾਈ। ਅੰਤ ਵਿੱਚ ਮੇਅਰ ਅਤੇ ਐਮਐਲਏ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ।

Exit mobile version