Homeਪੰਜਾਬਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ

ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ

Shots fired outside Jasvir Singh Gill's house

ਗੁਰਦਾਸਪੁਰ, 20 ਜੂਨ (ਹਰਸ਼ਪ੍ਰੀਤ ਕੌਰ): ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿੱਚ ਅੱਜ , ਸ਼ਨੀਵਾਰ ਸਵੇਰੇ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਸਾਬਕਾ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਵੀਰ ਸਿੰਘ ਗਿੱਲ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਸਮੇਂ ਜਸਵੀਰ ਸਿੰਘ ਗਿੱਲ ਆਪਣੇ ਘਰ ਦੇ ਵਿਹੜੇ ਵਿੱਚ ਸੈਰ ਕਰ ਰਹੇ ਸਨ। ਜਿਵੇਂ ਹੀ ਹਮਲਾਵਰਾਂ ਨੇ ਘਰ ਦੇ ਗੇਟ ਦੇ ਬਾਹਰ ਖੜ੍ਹੇ ਹੋ ਕੇ ਗੋਲੀਆਂ ਚਲਾਈਆਂ ਤਾਂ ਉਹ ਆਪਣੀ ਜਾਨ ਬਚਾਉਣ ਲਈ ਤੁਰੰਤ ਘਰ ਦੇ ਅੰਦਰ ਚਲਾ ਗਿਆ । ਇਸ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਦੋਵੇਂ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਸਾਬਕਾ ਸਰਪੰਚ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਰੀਬ ਇੱਕ ਸਾਲ ਪਹਿਲਾਂ ਉਨ੍ਹਾਂ ਦੇ ਫਾਰਮ ਹਾਊਸ ‘ਤੇ ਵੀ ਹਮਲਾ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਸਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments