Homeਪੰਜਾਬਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ 'ਚ ਹਲਚਲ; SKM ਦੇ ਵਫ਼ਦ...

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਹਲਚਲ; SKM ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਅਹਿਮ ਮੁਲਾਕਾਤ

ਚੰਡੀਗੜ੍ਹ:20ਜੂਨ (ਛਤਰਪਾਲ ਸਿੰਘ):ਸੰਯੁਕਤ ਕਿਸਾਨ ਮੋਰਚਾ (ਪੰਜਾਬ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਕਿਸਾਨ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਸਬੰਧੀ ਇੱਕ ਮੰਗ-ਪੱਤਰ ਸੌਂਪਿਆ।

ਵਫ਼ਦ ਨੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਪਾਣੀ ਦੇ ਸਰੋਤਾਂ ਦੀ ਸੰਭਾਲ, ਫ਼ਸਲ ਬੀਮਾ, ਜ਼ਮੀਨ ਅਧਿਗ੍ਰਹਿਣ ਨਾਲ ਜੁੜੇ ਮਾਮਲੇ, ਕਿਸਾਨ ਅੰਦੋਲਨਾਂ ਨਾਲ ਸੰਬੰਧਿਤ ਕੇਸ ਵਾਪਸ ਲੈਣ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਹੋਰ ਮਹੱਤਵਪੂਰਨ ਮੁੱਦੇ ਉਠਾਏ ਗਏ।

ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਿਸਾਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਨਿੱਜੀ ਤੌਰ ’ਤੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਖੇਤੀਬਾੜੀ, ਪਾਣੀ ਦੇ ਸਰੋਤਾਂ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜੇ ਮੁੱਦੇ ਬਹੁਤ ਮਹੱਤਵਪੂਰਨ ਹਨ ਅਤੇ ਇਨ੍ਹਾਂ ’ਤੇ ਗੰਭੀਰਤਾ ਨਾਲ ਸਾਨੂੰ ਵਿਚਾਰ ਕਰਨ ਦੀ ਲੋੜ ਹੈ।

ਰਾਜਪਾਲ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੇ ਨਾਲ-ਨਾਲ ਵਿਹਾਰਕ ਅਤੇ ਲੰਬੇ ਸਮੇਂ ਦੇ ਹੱਲਾਂ ਬਾਰੇ ਵੀ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਕੇ ਦੇਣ, ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਸਬੰਧਿਤ ਸਰਕਾਰਾਂ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾ ਸਕੇ।

ਰਾਜਪਾਲ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਖ਼ਿਲਾਫ਼ ਦਰਜ ਐਫਆਈਆਰਜ਼ ਨੂੰ ਰੱਦ ਕਰਨ ਸਬੰਧੀ ਪ੍ਰਸਤਾਵ ਮਨਜ਼ੂਰੀ ਲਈ ਭਾਰਤ ਦੇ ਰਾਸ਼ਟਰਪਤੀ ਕੋਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਜਾਰੀ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਪ੍ਰਤੀਨਿਧੀਆਂ ਨੇ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਧੀਰਜ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਇਹ ਮੁੱਦੇ ਸਬੰਧਿਤ ਸਰਕਾਰਾਂ ਕੋਲ ਉਠਾਏ ਜਾਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments