Homeਹਰਿਆਣਾਗੁਰੂਗ੍ਰਾਮ ਪੁਲਿਸ ਦਾ ਸਪੱਸ਼ਟੀਕਰਨ: ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਦਾਅਵੇ ਨੂੰ ਦੱਸਿਆ...

ਗੁਰੂਗ੍ਰਾਮ ਪੁਲਿਸ ਦਾ ਸਪੱਸ਼ਟੀਕਰਨ: ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਦਾਅਵੇ ਨੂੰ ਦੱਸਿਆ ਗਲਤ

ਗੁਰੂਗ੍ਰਾਮ:22ਜੂਨ (ਛਤਰਪਾਲ ਸਿੰਘ):ਗੁਰੂਗ੍ਰਾਮ ਪੁਲਿਸ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਉਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਵਾਇਰਲ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਸ਼ਹਿਰ ਦੀ ਇੱਕ ਲੈਬ ‘ਤੇ ਛਾਪਾ ਮਾਰਿਆ ਗਿਆ ਹੈ।

‘ਦਿ ਟ੍ਰਿਬਿਊਨ’ ਦੀ ਰਿਪੋਰਟ ਅਨੁਸਾਰ, ਪੁਲਿਸ ਬੁਲਾਰੇ ਇੰਸਪੈਕਟਰ ਸੰਦੀਪ ਨੇ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਛਾਪਾ ਨਹੀਂ ਮਾਰਿਆ ਗਿਆ ਅਤੇ ਨਾ ਹੀ ਕਿਸੇ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਾਂ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀ ਕਾਰਵਾਈ ਗੁਰੂਗ੍ਰਾਮ ਪੁਲਿਸ ਕਿਉਂ ਕਰੇਗੀ, ਜੇਕਰ ਕੋਈ ਜਾਂਚ ਬਣਦੀ ਹੈ ਤਾਂ ਉਹ ਪੰਜਾਬ ਪੁਲਿਸ ਦਾ ਮਾਮਲਾ ਹੈ।

ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਬੀਤੇ ਦਿਨ ਦਾਅਵਾ ਕੀਤਾ ਸੀ ਕਿ ਗੁਰੂਗ੍ਰਾਮ ਪੁਲਿਸ ਨੇ ਉਸ ਲੈਬ ‘ਤੇ ਛਾਪਾ ਮਾਰਿਆ ਹੈ, ਜਿਸ ਨੇ ਕਥਿਤ ਤੌਰ ‘ਤੇ ਇਹ ਮੰਨਿਆ ਸੀ ਕਿ ਉਸ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਤੋਂ ਪੈਸੇ ਲੈ ਕੇ ਜਾਅਲੀ ਰਿਪੋਰਟ ਤਿਆਰ ਕੀਤੀ ਸੀ।

ਖਹਿਰਾ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਲੈਬ ਮਾਲਕਾਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਗਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments