Home ਪੰਜਾਬ ਜਲੰਧਰ ਫਾਇਰਿੰਗ: ਆਰੀਅਨ ਹੋਮਿਓਪੈਥਿਕ ਕਲੀਨਿਕ ਬਣਿਆ ਨਿਸ਼ਾਨਾ

ਜਲੰਧਰ ਫਾਇਰਿੰਗ: ਆਰੀਅਨ ਹੋਮਿਓਪੈਥਿਕ ਕਲੀਨਿਕ ਬਣਿਆ ਨਿਸ਼ਾਨਾ

Aryan Homeopathic Clinic targeted

0

ਜਲੰਧਰ, 22ਜੂਨ (ਹਰਸ਼ਪ੍ਰੀਤ ਕੌਰ) : ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਹੋਈ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਆਰੀਅਨ ਹੋਮਿਓਪੈਥਿਕ ਕਲੀਨਿਕ ‘ਤੇ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਦੌਰਾਨ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ।  ਗੋਲੀ ਲੱਗਣ ਨਾਲ ਦੁਕਾਨ ਦਾ ਅੰਦਰ ਦਾ ਸ਼ੀਸ਼ਾ ਟੁੱਟ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

 

Exit mobile version