Homeਪੰਜਾਬਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ 'ਤੇ ਲੱਗੇਗੀ 5% ਦੀ ਸੀਮਾ, ਪੰਜਾਬ ਕੈਬਨਿਟ...

ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ‘ਤੇ ਲੱਗੇਗੀ 5% ਦੀ ਸੀਮਾ, ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ

Punjab Govt meeting for Private School Fees

ਕੈਬਨਿਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਨਵੇਂ ਆਰਡੀਨੈਂਸ ਨੂੰ ਹਰੀ ਝੰਡੀ ਦੇ ਦਿੱਤੀ

ਚੰਡੀਗੜ੍ਹ: 22 ਜੂਨ 2026 (ਛਤਰਪਾਲ ਸਿੰਘ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ। ਕੈਬਨਿਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਨਵੇਂ ਆਰਡੀਨੈਂਸ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਿਤ ਹੁਣ ਸਕੂਲ ਸਾਲਾਨਾ ਫੀਸ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕਣਗੇ।

ਸਰਕਾਰ ਦੇ ਇਸ ਫ਼ੈਸਲੇ ਨਾਲ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਪੂੰਜੀਗਤ ਸਬਸਿਡੀ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ।

ਮੀਟਿੰਗ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਡਾਟਾ ਨੂੰ ਇੱਕ ਮੰਚ ‘ਤੇ ਲਿਆਉਣ ਲਈ SDIP ਪਲੇਟਫਾਰਮ ਲਾਗੂ ਕਰਨ ਦੇ ਫ਼ੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਨਾਲ ਪ੍ਰਸ਼ਾਸਨਿਕ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਧੇਗੀ।

ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਦਸੂਹਾ (ਹੁਸ਼ਿਆਰਪੁਰ) ਵਿਖੇ ਏਡੀਸੀ (ਜਨਰਲ) ਦੀ ਨਵੀਂ ਆਸਾਮੀ ਸਿਰਜਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਖੱਜਲ-ਖੁਆਰੀ ਘਟੇਗੀ।

ਇਸ ਮੌਕੇ ਕਈ ਕੈਬਨਿਟ ਮੰਤਰੀਆਂ ਸਮੇਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ। ਸਰਕਾਰ ਨੇ ਇਨ੍ਹਾਂ ਫ਼ੈਸਲਿਆਂ ਨੂੰ ਪੰਜਾਬ ਦੇ ਵਿਕਾਸ, ਸੁਸ਼ਾਸਨ ਅਤੇ ਲੋਕ ਭਲਾਈ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments