1 ਜੁਲਾਈ ਤੋਂ ਯੋਜਨਾ ਤਹਿਤ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮਿਲਣੀ ਹੋਵੇਗੀ ਸ਼ੁਰੂ: ਚੇਅਰਮੈਨ ਦਲਵੀਰ ਸਿੰਘ ਢਿੱਲੋਂ
ਧੂਰੀ, 22 ਜੂਨ 2026 (ਛਤਰਪਾਲ ਸਿੰਘ) ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪਿੰਡ ਸਲੇਮਪੁਰ ਵਿਖੇ ਰਜਿਸਟ੍ਰੇਸ਼ਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਕਰਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਅਤੇ ਹੋਰਨਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ।
ਇਸ ਮੌਕੇ ਸਰਪੰਚ ਭੀਮ ਸਿੰਘ, ਹਰਮੇਲ ਸਿੰਘ, ਹਰਜਿੰਦਰ ਸਿੰਘ (ਮੈਂਬਰ), ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਗਤਾਰ ਸਿੰਘ ਬਾਗੜੀ, ਜਥੇਦਾਰ ਮਹਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।








