Homeਪੰਜਾਬਭਾਜਪਾ ਸਾਰੀਆਂ 117 ਸੀਟਾਂ 'ਤੇ ਲੜੇਗੀ ਚੋਣ, ਨਿਤਿਨ ਨਬੀਨ ਨੇ ਆਗੂਆਂ ਨੂੰ...

ਭਾਜਪਾ ਸਾਰੀਆਂ 117 ਸੀਟਾਂ ‘ਤੇ ਲੜੇਗੀ ਚੋਣ, ਨਿਤਿਨ ਨਬੀਨ ਨੇ ਆਗੂਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਲੁਧਿਆਣਾ:23ਜੂਨ (ਛਤਰਪਾਲ ਸਿੰਘ):ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੇ ਪਾਰਟੀ ਆਗੂਆਂ ਨੂੰ ਗਠਜੋੜ ਬਾਰੇ ਜਨਤਕ ਤੌਰ ‘ਤੇ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਲਈ ਤਿਆਰੀ ਕਰਨ ਦੀ ਸਲਾਹ ਦਿੱਤੀ ਹੈ।

ਪਾਰਟੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ 2027 ਦੀਆਂ ਚੋਣਾਂ ਤੱਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਪੰਜਾਬ ਦੇ ਲਗਾਤਾਰ ਦੌਰੇ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਹੁਣ ਤੋਂ ਹੀ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਸ਼ੁਰੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦਾ ਟੀਚਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਕੇ ਚੋਣ ਮੈਦਾਨ ਵਿੱਚ ਉਤਰਨਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments