Homeਪਟਿਆਲਾ ਅਪਡੇਟਕਾਲੀ ਮਾਤਾ ਮੰਦਿਰ ਦਾ ਨਿਰਮਾਣ ਕੰਮ ਅੰਤਿਮ ਪੜਾਅ 'ਚ, ਜਲਦ ਸੰਗਤਾਂ ਨੂੰ...

ਕਾਲੀ ਮਾਤਾ ਮੰਦਿਰ ਦਾ ਨਿਰਮਾਣ ਕੰਮ ਅੰਤਿਮ ਪੜਾਅ ‘ਚ, ਜਲਦ ਸੰਗਤਾਂ ਨੂੰ ਕੀਤਾ ਜਾਵੇਗਾ ਸਮਰਪਿਤ : ਹਰਪਾਲ ਜੁਨੇਜਾ

ਪਟਿਆਲਾ, 23 ਜੂਨ (ਵਿਸ਼ਾਲ ਗੁਪਤਾ): ਪਟਿਆਲਾ ਸਥਿਤ ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਚੱਲ ਰਹੇ ਨਵੀਨੀਕਰਨ ਅਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਐੱਸ.ਡੀ.ਕੇ.ਐੱਸ. ਸਭਾ ਦੇ ਪ੍ਰਧਾਨ ਬਾਲ ਕ੍ਰਿਸ਼ਨ ਸਿੰਗਲਾ ਨਾਲ ਮੰਦਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕੰਮ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਸੰਬੰਧਤ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ।

ਹਰਪਾਲ ਜੁਨੇਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਮੰਦਿਰ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨੀਕ ਅਤੇ ਉੱਚ ਮਿਆਰੀ ਨਿਰਮਾਣ ਪ੍ਰਕਿਰਿਆ ਰਾਹੀਂ ਮੰਦਿਰ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਨੂੰ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਦੇ ਨਵੀਨੀਕਰਨ ਨਾਲ ਧਾਰਮਿਕ ਸੈਰ-ਸਪਾਟੇ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ।

ਇਸ ਮੌਕੇ ਐੱਸ.ਡੀ.ਕੇ.ਐੱਸ. ਸਭਾ ਦੇ ਪ੍ਰਧਾਨ ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਦਿਰ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਸੰਗਤਾਂ ਲੰਬੇ ਸਮੇਂ ਤੱਕ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਬੰਧੀ ਸਿਰਫ਼ ਭਰੋਸੇ ਦਿੱਤੇ ਸਨ, ਜਦਕਿ ਮੌਜੂਦਾ ਸਰਕਾਰ ਨੇ ਆਪਣੇ ਵਾਅਦੇ ਨੂੰ ਅਮਲੀ ਰੂਪ ਦਿੱਤਾ ਹੈ।

ਇਸ ਮੌਕੇ ਸੰਜੇ ਸਿੰਗਲਾ, ਦੇਵੀ ਦਾਸ ਗੋਇਲ, ਰਾਜੀਵ ਗੋਇਲ, ਕੁਲਦੀਪ ਗਰਗ, ਵਿਜੈ ਗੋਇਲ, ਉਰਮਿਲਾ ਪੁਰੀ, ਨੀਨਾ ਗੁਪਤਾ, ਪਵਨ ਗੋਇਲ ਅਤੇ ਰਾਜੇਸ਼ ਸਿੰਗਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments