Homeਪੰਜਾਬਸੋਨੇ ਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ 

ਸੋਨੇ ਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ 

ਜਲੰਧਰ, 23 ਜੂਨ (ਹਰਸ਼ਪ੍ਰੀਤ ਕੌਰ) : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੇ ਅੱਜ ਯਾਨੀ ਮੰਗਲਵਾਰ ਨੂੰ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 149,500 ਰੁਪਏ ਦਰਜ ਕੀਤੀ ਗਈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 139,040 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਗੱਲ ਕਰੀਏ ਚਾਂਦੀ ਦੀ ਤਾਂ ਅੱਜ ਦੀ ਕੀਮਤ 235,800 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ।

ਦੱਸ ਦਈਏ ਕਿ ਐਮ.ਸੀ.ਐਕਸ. ‘ਤੇ ਸੋਨੇ ਦੀਆਂ ਕੀਮਤਾਂ 1,418 ਰੁਪਏ ਡਿੱਗ ਕੇ 1,46,700 ਰੁਪਏ ਪ੍ਰਤੀ 10 ਗ੍ਰਾਮ ’ਤੇ ਹੈ। ਇਸ ਦੌਰਾਨ ਚਾਂਦੀ ਦੀਆਂ ਕੀਮਤਾਂ ਵਿੱਚ 6,147 ਰੁਪਏ ਦੀ ਗਿਰਾਵਟ ਆਈ, ਇੱਕ ਕਿਲੋਗ੍ਰਾਮ 2,28,163 ਰੁਪਏ ‘ਤੇ ਵਪਾਰ ਕਰ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨਰਮੀ ਨਾਲ ਵਪਾਰ ਕਰ ਰਹੀਆਂ ਹਨ।

ਦੂਜੇ ਪਾਸੇ, ਮਾਹਿਰਾਂ ਦਾ ਮੰਨਣਾ ਹੈ ਕਿ ਜੁਲਾਈ 2026 ਨੂੰ ਲੈ ਕੇ ਵੀ ਕਈ ਵਿਸ਼ਵ ਵਿੱਤੀ ਸੰਸਥਾਵਾਂ ਦਾ ਰਵੱਈਆ ਸਕਾਰਾਤਮਕ ਬਣਿਆ ਹੋਇਆ ਹੈ। ਹਾਲਾਂਕਿ ਵੱਖ-ਵੱਖ ਸੰਸਥਾਵਾਂ ਦੇ ਅਨੁਮਾਨ ਵੱਖ-ਵੱਖ ਹੈ, ਪਰ ਜ਼ਿਆਦਾਤਰ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਸੋਨਾ ਮਜ਼ਬੂਤ ​​ਰਹਿ ਸਕਦਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments