Home ਪਟਿਆਲਾ ਅਪਡੇਟ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ...

ਵਪਾਰੀਆਂ ਦੇ ਮੁੱਦਿਆਂ ਦੇ ਹੱਲ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇਗਾ : ਅਨੁਪ੍ਰਿਤਾ ਜੌਹਲ

Punjab Trade Commission is continuously resolving the problems faced by traders: Vice Chairman Gurpreet Singh Dhamoli

0

ਪਟਿਆਲਾ, 23 ਜੂਨ: (ਛਤਰਪਾਲ ਸਿੰਘ): ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਤੁਰੰਤ, ਸੁਚੱਜੇ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ, ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਹੋਰ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਟ੍ਰੇਡਰਜ਼ ਕਮਿਸ਼ਨ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਅਤੇ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮਾਂ ਦਾ ਜਾਇਜ਼ਾ ਲਿਆ ਗਿਆ।

ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 55 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 30 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ।

ਪੰਜਾਬ ਟ੍ਰੇਡ ਕਮਿਸ਼ਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਲਗਾਤਾਰ ਕਰ‌ ਰਿਹਾ ਹੈ ਹੱਲ : ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ

ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਲਗਾਤਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ।

ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

ਇਸ ਦੌਰਾਨ ਟ੍ਰੇਡਰਜ ਕਮਿਸ਼ਨ ਦੇ ਮੈਂਬਰਜ ਸੰਜੀਵ ਗੁਪਤਾ, ਭੁਪਿੰਦਰ ਕੌਸ਼ਲ, ਮੈਂਬਰ ਟ੍ਰੇਡ ਕਮਿਸ਼ਨ ਘਨੌਰ ਕੀਰਤ ਸਿੰਘ ਸਿਹਰਾ, ਗੁਰਪ੍ਰੀਤ ਸਿੰਘ ਮੰਨਣ, ਟਿੰਕੂ ਬਾਂਸਲ , ਰਾਜੇਸ਼ ਛਾਬੜਾ, ਐਸ.ਡੀ.ਐਮਜ, ਸਹਾਇਕ ਕਮਿਸ਼ਨਰ ਹਰਜੋਤ ਕੌਰ ਸਮੇਤ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Exit mobile version