Home ਸੰਸਾਰ ਕੈਨੇਡਾ ਦੇ ਕੈਲਗਰੀ ’ਚ ਪਠਾਨਕੋਟ ਦੇ 24 ਸਾਲਾ ਨੌਜਵਾਨ ਹਰਜਸ ਸਿੰਘ ਦੀ...

ਕੈਨੇਡਾ ਦੇ ਕੈਲਗਰੀ ’ਚ ਪਠਾਨਕੋਟ ਦੇ 24 ਸਾਲਾ ਨੌਜਵਾਨ ਹਰਜਸ ਸਿੰਘ ਦੀ ਗੋਲੀ ਮਾਰ ਕੇ ਹੱਤਿਆ

24-year-old Pathankot youth dies in a shooting in Calgary as family seeks assistance to bring his remains home.

0

ਪਠਾਨਕੋਟ, 1 ਸਤੰਬਰ, 2026 (ਜਗਦੇਵ ਸਿੰਘ ਜੱਗੀ) : ਪਠਾਨਕੋਟ ਦੇ ਸੁੰਦਰ ਨਗਰ ਇਲਾਕੇ ਨਾਲ ਸਬੰਧਤ 24 ਸਾਲਾ ਨੌਜਵਾਨ ਹਰਜਸ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਦੇ ਹੀ ਪਠਾਨਕੋਟ ਸਥਿਤ ਪਰਿਵਾਰ ਵਿੱਚ ਮਾਤਮ ਛਾ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਕੈਲਗਰੀ ਦੇ ਕਾਰਨਰਸਟੋਨ ਬੁਲੇਵਰਡ ਦੇ 1100 ਬਲਾਕ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਹੀ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਉਮੀਦ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ।

ਪਰਿਵਾਰਕ ਜਾਣਕਾਰੀ ਅਨੁਸਾਰ ਹਰਜਸ ਸਿੰਘ ਕੈਲਗਰੀ ਵਿੱਚ ਇੱਕ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ’ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਜਦੋਂ ਪਠਾਨਕੋਟ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਘਰ ਵਿੱਚ ਸੋਗ ਦਾ ਮਾਹੌਲ ਬਣ ਗਿਆ। ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਰਿਸ਼ਤੇਦਾਰਾਂ ਤੇ ਇਲਾਕਾ ਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਹਰਜਸ ਸਿੰਘ ਦੀ ਮ੍ਰਿਤਕ ਦੇਹ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਲੋੜੀਂਦੀ ਪ੍ਰਸ਼ਾਸਨਿਕ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਘਟਨਾ ਦੇ ਕਾਰਨਾਂ ਅਤੇ ਹਮਲਾਵਰ ਦੀ ਪਛਾਣ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

 

Exit mobile version