Home ਪੰਜਾਬ ਸ਼ਹੀਦ ਭਾਈ ਮਨੀ ਸਿੰਘ ਜੀ ਦਾ 292ਵਾਂ ਸ਼ਹੀਦੀ ਦਿਹਾੜਾ ਕੋਟਲਾ ਨਿਹੰਗ ਖਾਂ...

ਸ਼ਹੀਦ ਭਾਈ ਮਨੀ ਸਿੰਘ ਜੀ ਦਾ 292ਵਾਂ ਸ਼ਹੀਦੀ ਦਿਹਾੜਾ ਕੋਟਲਾ ਨਿਹੰਗ ਖਾਂ ਵਿਖੇ ਸ਼ਰਧਾ ਨਾਲ ਮਨਾਇਆ

The history related to the life and martyrdom of Bhai Mani Singh Ji should be brought before the Sangat on the basis of authentic facts - Bhai Dalip Singh Bikkar

0

ਭਾਈ ਮਨੀ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਇਤਿਹਾਸ ਨੂੰ ਪ੍ਰਮਾਣਿਕ ਤੱਥਾਂ ਦੇ ਆਧਾਰ ‘ਤੇ ਸੰਗਤ ਸਾਹਮਣੇ ਲਿਆਂਦਾ ਜਾਵੇ-ਭਾਈ ਦਲੀਪ ਸਿੰਘ ਬਿਕਰ

ਰੋਪੜ, 26 ਜੂਨ (ਛਤਰਪਾਲ ਸਿੰਘ): ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਇੰਟਰਨੈਸ਼ਨਲ ਮਿਸ਼ਨ ਐਂਡ ਟਰੱਸਟ ਵੱਲੋਂ ਦੱਸਿਆ ਗਿਆ ਕਿ ਸ਼੍ਰੋਮਣੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ 292ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਕੋਟਲਾ ਨਿਹੰਗ ਖਾਂ (ਰੋਪੜ) ਵਿਖੇ ਸਥਿਤ ਸ਼ਹੀਦ ਬਾਬਾ ਬਚਿਤਰ ਸਿੰਘ ਜੀ ਦੇ ਅਸਥਾਨ ‘ਤੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪੰਥ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਸਮਾਗਮ ਦੌਰਾਨ ਪੰਥ ਦਰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਕਿ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਲਿਤ ਮਿਤੀਆਂ ਦੇ ਵਿਵਾਦ ਨੂੰ ਇਤਿਹਾਸਕ ਤੱਥਾਂ ਦੇ ਆਧਾਰ ‘ਤੇ ਸਪੱਸ਼ਟ ਕੀਤਾ ਜਾਵੇ।

ਮਿਸ਼ਨ ਦੇ ਮੁੱਖ ਸੇਵਾਦਾਰ ਭਾਈ ਦਲੀਪ ਸਿੰਘ ਬਿਕਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਸਬੰਧੀ ਮਿਤੀਆਂ ਨੂੰ ਦੁਰੁਸਤ ਕਰਨ ਲਈ ਯੋਗ ਕਦਮ ਚੁੱਕੇ ਜਾਣ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9 ਜੁਲਾਈ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਦਿਹਾੜੇ ਸਬੰਧੀ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਭਾਈ ਦਲੀਪ ਸਿੰਘ ਬਿਕਰ ਨੇ ਕਿਹਾ ਕਿ ਭਾਈ ਮਨੀ ਸਿੰਘ ਜੀ ਨੇ ਕਰੀਬ 33 ਸਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਨਿਭਾਈ ਅਤੇ 90 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ, ਪਰ ਉਨ੍ਹਾਂ ਦੇ ਸਨਮਾਨ ਵਿੱਚ ਯੋਗ ਯਾਦਗਾਰ ਬਣਾਉਣ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਭਾਈ ਮਨੀ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਇਤਿਹਾਸ ਨੂੰ ਪ੍ਰਮਾਣਿਕ ਤੱਥਾਂ ਦੇ ਆਧਾਰ ‘ਤੇ ਸੰਗਤ ਸਾਹਮਣੇ ਲਿਆਂਦਾ ਜਾਵੇ।

Exit mobile version