Homeਪੰਜਾਬਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ, ਇੱਕ ਜ਼ਖ਼ਮੀ

ਸਰਹਿੰਦ ਸੜਕ ਹਾਦਸੇ ‘ਚ 3 ਕਾਂਵੜੀਆਂ ਦੀ ਮੌਤ, ਇੱਕ ਜ਼ਖ਼ਮੀ

Three Kanwariyas were killed and one injured in a late-night road accident near Sirhind in Fatehgarh Sahib.

ਫਤਿਹਗੜ੍ਹ ਸਾਹਿਬ, 9 ਅਗਸਤ 2026 (ਹਰਸ਼ਪ੍ਰੀਤ ਕੌਰ) : ਸਰਹਿੰਦ ਵਿੱਚ ਪੈਟਰੋਲ ਪੰਪ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਰਾਤ ਕਰੀਬ 1 ਵਜੇ ਵਾਪਰਿਆ।

ਸਹਾਇਕ ਸਬ-ਇੰਸਪੈਕਟਰ ਤਿਲਕ ਰਾਜ ਨੇ ਦੱਸਿਆ ਕਿ ਗਿੱਦੜਬਾਹਾ ਤੋਂ ਫਰੀਦਕੋਟ ਵੱਲ ਜਾ ਰਹੇ ਵਾਹਨ ਨੂੰ ਪਿੱਛੋਂ ਆ ਰਹੇ ਇੱਕ ਹੋਰ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਜਗਦੀਸ਼, ਮਹਿੰਦਰ ਪਾਲ ਅਤੇ ਦੀਪਕ ਕੁਮਾਰ ਦੀ ਮੌਤ ਹੋ ਗਈ, ਜਦਕਿ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਸਬੰਧਤ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments