Homeਪੰਜਾਬ10 ਤੇਜ਼ਧਾਰ ਹਥਿਆਰਾਂ ਤੇ ਕਾਰਤੂਸਾਂ ਸਮੇਤ 4 ਕਾਬੂ

10 ਤੇਜ਼ਧਾਰ ਹਥਿਆਰਾਂ ਤੇ ਕਾਰਤੂਸਾਂ ਸਮੇਤ 4 ਕਾਬੂ

ਅੰਮ੍ਰਿਤਸਰ, 27 ਜੂਨ (ਹਰਸ਼ਪ੍ਰੀਤ  ਕੌਰ) : ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 10 ਤੇਜ਼ਧਾਰ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਮੁਤਾਬਕ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਕਿਸੇ ਤਸਕਰ ਦੇ ਕਹਿਣ ‘ਤੇ ਕੰਮ ਕਰ ਰਹੇ ਸਨ। ਮੁਲਜ਼ਮ ਸਰਹੱਦ ਪਾਰੋਂ ਭੇਜੇ ਗਏ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਅੱਗੇ ਭੇਜਦੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਦੇ ਲਿੰਕ ਸਰਹੱਦ ਪਾਰ ਤੋਂ ਚੱਲ ਰਹੇ ਸੰਗਠਿਤ ਅਪਰਾਧ ਨਾਲ ਜੁੜੇ ਹੋ ਸਕਦੇ ਹਨ।

ਛੇਹਰਟਾ ਅਤੇ ਮਕਬੂਲਪੁਰਾ ਥਾਣਿਆਂ ਵਿੱਚ ਐਫ.ਆਈ.ਆਰ
ਇਸ ਮਾਮਲੇ ਵਿੱਚ ਛੇਹਰਟਾ ਥਾਣਾ ਅਤੇ ਮਕਬੂਲਪੁਰਾ ਥਾਣੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਦੇ ਲੰਿਕ ਜੋੜਨ ਵਿੱਚ ਲੱਗੀ ਹੋਈ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਕਿੱਥੋਂ ਆਏ, ਕਿਸ ਨੂੰ ਪਹੁੰਚਾਏ ਜਾਣੇ ਸਨ ਅਤੇ ਇਸ ਤਸਕਰੀ ਗਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਜਾਂਚ ਦੌਰਾਨ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ
ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਦੇਸ਼ੀ ਸਮੱਗਲਰ ਅਤੇ ਉਸ ਦੇ ਸਥਾਨਕ ਸੰਪਰਕਾਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੂੰ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਜਾਣਕਾਰੀ ਮਿਲਣ ਦੀ ਉਮੀਦ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments