ਅੰਮ੍ਰਿਤਸਰ, 27 ਜੁਲਾਈ, 2026 (ਵਿਸ਼ਾਲ ਗੁਪਤਾ) : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕਰਦਿਆਂ 4 ਦੋਸ਼ੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 2.015 ਕਿੱਲੋ ਹੈਰੋਇਨ, 5 ਅਤਿ-ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ। । ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਨੈੱਟਵਰਕ ਦੀਆਂ ਹੋਰ ਕੜੀਆਂ ਤੱਕ ਪਹੁੰਚਿਆ ਜਾ ਸਕੇ। ਫਿਲਹਾਲ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ (Backward & Forward Linkages) ਦੀ ਜਾਂਚ ਕੀਤੀ ਜਾ ਰਹੀ ਹੈ
