Home ਦੇਸ਼ ਪੰਡੋਹ ਡੈਮ ਤੋਂ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਬਿਆਸ ਖਤਰੇ ’ਚ

ਪੰਡੋਹ ਡੈਮ ਤੋਂ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਬਿਆਸ ਖਤਰੇ ’ਚ

Beas River water level rises dangerously after 40,000 cusecs of water is released from Himachal Pradesh’s Pandoh Dam amid heavy rains.

0

ਮੰਡੀ,  8 ਅਗਸਤ, 2026 (ਹਰਸ਼ਪ੍ਰੀਤ ਕੌਰ) : ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ ਹੈ। ਪੰਡੋਹ ਡੈਮ ਤੋਂ ਕਰੀਬ 40,000 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦਾ ਵਹਾਅ ਖਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। ਜਾਣਕਾਰੀ ਮੁਤਾਬਕ ਪੰਡੋਹ ਡੈਮ ਦੇ ਤਿੰਨ ਫਲੱਡ ਗੇਟ ਖੋਲ੍ਹ ਕੇ ਪਾਣੀ ਦੀ ਨਿਕਾਸੀ ਕੀਤੀ ਗਈ। ਇਸ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਵਹਾਅ ਹੋਰ ਤੇਜ਼ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਦਾ ਦੌਰ ਜਾਰੀ ਹੈ। ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਕਈ ਮੁੱਖ ਤੇ ਸੰਪਰਕ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਘਰਾਂ ਅਤੇ ਹੋਰ ਇਮਾਰਤਾਂ ਨੂੰ ਵੀ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ। ਪਾਣੀ ਦੇ ਵਧਦੇ ਪੱਧਰ ਅਤੇ ਮੌਸਮ ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਦਰਿਆਵਾਂ ਅਤੇ ਨਦੀਆਂ ਦੇ ਨੇੜੇ ਜਾਣ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

 

Exit mobile version