Home ਸੰਸਾਰ ਜਾਪਾਨ ਵਿੱਚ 5.7 ਤੀਬਰਤਾ ਦੇ ਭੂਚਾਲ ਨੇ ਮਚਾਈ ਹਲਚਲ, 22 ਲੋਕ ਜ਼ਖ਼ਮੀ

ਜਾਪਾਨ ਵਿੱਚ 5.7 ਤੀਬਰਤਾ ਦੇ ਭੂਚਾਲ ਨੇ ਮਚਾਈ ਹਲਚਲ, 22 ਲੋਕ ਜ਼ਖ਼ਮੀ

A 5.7-magnitude earthquake struck Japan, injuring at least 22 people and prompting warnings of further strong tremors.

0

ਟੋਕੀਓ, 8 ਨਵੰਬਰ, 2026 (ਗੁਰਮੀਤ ਸਿੰਘ ਤੁੰਗ): ਜਾਪਾਨ ਵਿੱਚ ਸ਼ਨੀਵਾਰ ਦੇਰ ਰਾਤ ਆਏ 5.7 ਤੀਬਰਤਾ ਦੇ ਭੂਚਾਲ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਘੱਟੋ-ਘੱਟ 22 ਲੋਕ ਜ਼ਖ਼ਮੀ ਹੋ ਗਏ, ਜਦਕਿ ਕਈ ਦੁਕਾਨਾਂ ਦੇ ਸ਼ੀਸ਼ੇ ਟੁੱਟਣ ਅਤੇ ਹੋਰ ਨੁਕਸਾਨ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਭੂਚਾਲ ਦੇ ਝਟਕੇ ਮਹਿਸੂਸ ਹੁੰਦਿਆਂ ਹੀ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਅਤੇ ਇਮਾਰਤਾਂ ਵਿੱਚੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਦੌੜ ਪਏ। ਅਚਾਨਕ ਆਏ ਇਨ੍ਹਾਂ ਝਟਕਿਆਂ ਕਾਰਨ ਕਈ ਇਲਾਕਿਆਂ ਵਿੱਚ ਲੋਕਾਂ ਵਿੱਚ ਘਬਰਾਹਟ ਫੈਲ ਗਈ।

ਮੁੱਢਲੀ ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਸ਼ਿਜ਼ੂਓਕਾ ਸੂਬੇ ਵਿੱਚ ਜ਼ਮੀਨ ਤੋਂ ਲਗਭਗ 40 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਹਾਲਾਂਕਿ, ਸਭ ਤੋਂ ਜ਼ਿਆਦਾ ਤੀਬਰ ਝਟਕੇ ਆਈਚੀ ਸੂਬੇ ਵਿੱਚ ਮਹਿਸੂਸ ਕੀਤੇ ਗਏ। ਇਸ ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਨਵੰਬਰ ਮਹੀਨੇ ਦੌਰਾਨ ਜਾਪਾਨ ਵਿੱਚ ਇਹ ਤੀਜਾ ਤੇਜ਼ ਭੂਚਾਲ ਹੈ। ਇਸ ਤੋਂ ਪਹਿਲਾਂ 1 ਨਵੰਬਰ ਨੂੰ 6.0 ਅਤੇ 7 ਨਵੰਬਰ ਨੂੰ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ ਸਨ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਲੋਕਾਂ ਨੂੰ ਅਗਲੇ ਇੱਕ ਹਫ਼ਤੇ ਤੱਕ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਏਜੰਸੀ ਨੇ ਵਿਸ਼ੇਸ਼ ਤੌਰ ’ਤੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਮੁੜ ਤੇਜ਼ ਭੂਚਾਲ ਦੇ ਝਟਕੇ ਆਉਣ ਦੀ ਸੰਭਾਵਨਾ ਪ੍ਰਤੀ ਸੁਚੇਤ ਕੀਤਾ ਹੈ। ਲੋਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਐਮਰਜੈਂਸੀ ਸਥਿਤੀ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

 

Exit mobile version