Home ਪੰਜਾਬ ਜ਼ਿਲ੍ਹੇ ਦੀਆਂ ਮੰਡੀਆਂ ‘ਚ 50,701 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ: ਪੂਨਮਦੀਪ...

ਜ਼ਿਲ੍ਹੇ ਦੀਆਂ ਮੰਡੀਆਂ ‘ਚ 50,701 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ: ਪੂਨਮਦੀਪ ਕੌਰ

Paddy arrivals reach 50,701 metric tonnes in district mandis, says Poonamdeep Kaur.

0

ਸੰਗਰੂਰ, 21 ਅਕਤੂਬਰ, 2026 (ਛਤਰਪਾਲ ਸਿੰਘ ) : ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 172 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 77 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 73 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਬੀਤੇ ਦਿਨ ਤੱਕ ਮੰਡੀਆਂ ‘ਚ 50 ਹਜ਼ਾਰ 701 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 44 ਹਜ਼ਾਰ 442 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 23392 ਮੀਟਰਿਕ ਟਨ, ਮਾਰਕਫੈਡ ਵੱਲੋਂ 14664 ਮੀਟਰਿਕ ਟਨ, ਪਨਸਪ ਵੱਲੋਂ 6115 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 271 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਈ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।

Exit mobile version