Home ਸੰਸਾਰ ਕੁਵੈਤ ਵਿੱਚ ਮੁਕੇਰੀਆਂ ਦੇ 51 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ...

ਕੁਵੈਤ ਵਿੱਚ ਮੁਕੇਰੀਆਂ ਦੇ 51 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Mukerian Man Dies of Heart Attack in Kuwait; Family Seeks Government Help

0

ਮੁਕੇਰੀਆਂ, 12 ਸਤੰਬਰ 2026 (ਛਤਰਪਾਲ ਸਿੰਘ): ਰੋਜ਼ਗਾਰ ਲਈ ਕੁਵੈਤ ਗਏ ਪਿੰਡ ਤਲਵੰਡੀ ਕਲਾਂ, ਮੁਕੇਰੀਆਂ ਦੇ 51 ਸਾਲਾ ਅਸ਼ੋਕ ਕੁਮਾਰ ਮਨਹਾਸ ਦੀ 4 ਸਤੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕਰੀਬ 8 ਸਾਲਾਂ ਤੋਂ ਕੁਵੈਤ ਦੀ ਇੱਕ ਰੀਅਲ ਅਸਟੇਟ ਕੰਪਨੀ ਵਿੱਚ ਕੰਮ ਕਰ ਰਹੇ ਸਨ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਕੁਝ ਸਮਾਂ ਪਹਿਲਾਂ ਛੁੱਟੀ ਕੱਟ ਕੇ ਮੁੜ ਕੁਵੈਤ ਗਏ ਸਨ। 4 ਸਤੰਬਰ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਤਲਵੰਡੀ ਕਲਾਂ ਅਤੇ ਪਰਿਵਾਰਕ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਦਰਸ਼ਨ ਦੇਵੀ, 15 ਸਾਲਾ ਧੀ ਅਤੇ 12 ਸਾਲਾ ਪੁੱਤਰ ਛੱਡ ਗਏ ਹਨ। ਪਰਿਵਾਰਕ ਮੈਂਬਰਾਂ ਮੁਤਾਬਕ ਅਸ਼ੋਕ ਕੁਮਾਰ ਪਰਿਵਾਰ ਦੇ ਇਕਲੌਤੇ ਕਮਾਉਣ ਵਾਲੇ ਮੈਂਬਰ ਸਨ। ਉਨ੍ਹਾਂ ਦੀ ਮੌਤ ਕਾਰਨ ਛੋਟੇ ਬੱਚਿਆਂ ਸਮੇਤ ਪਰਿਵਾਰ ਸਾਹਮਣੇ ਆਰਥਿਕ ਸੰਕਟ ਖੜ੍ਹਾ ਹੋ ਗਿਆ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ ਨੂੰ ਬਣਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਮ੍ਰਿਤਕ ਦੀ ਦੇਹ ਕੁਵੈਤ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਵਿੱਚ ਸਰਕਾਰੀ ਪੱਧਰ ’ਤੇ ਹਰ ਸੰਭਵ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

 

Exit mobile version