Homeਪੰਜਾਬਗੈਂਗਸਟਰ ਜੋਬਨਜੀਤ ਬਿੱਲਾ ਦੀ ਪੇਸ਼ੀ ਮਗਰੋਂ 6 ਦਿਨ ਦਾ ਰਿਮਾਂਡ

ਗੈਂਗਸਟਰ ਜੋਬਨਜੀਤ ਬਿੱਲਾ ਦੀ ਪੇਸ਼ੀ ਮਗਰੋਂ 6 ਦਿਨ ਦਾ ਰਿਮਾਂਡ

ਬਕਾਲਾ:11ਅਗਸਤ (ਛਤਰਪਾਲ ਸਿੰਘ):ਗੈਂਗਸਟਰ ਜੋਬਨਜੀਤ ਬਿੱਲਾ ਨੂੰ ਬਿਆਸ ਪੁਲਿਸ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਜੋਬਨਜੀਤ ਬਿੱਲਾ ਦਾ 6 ਦਿਨ ਦਾ ਰਿਮਾਂਡ ਦਿੱਤਾ ਹੈ।

ਪੁਲਿਸ ਮੁਤਾਬਕ ਜੋਬਨਜੀਤ ਬਿੱਲਾ ਖ਼ਿਲਾਫ਼ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਨਾਮ ਚਾਰ ਕਤਲ ਦੇ ਮਾਮਲਿਆਂ ਨਾਲ ਵੀ ਜੋੜਿਆ ਗਿਆ ਹੈ।

ਰਿਮਾਂਡ ਦੌਰਾਨ ਪੁਲਿਸ ਵੱਲੋਂ ਉਸ ਤੋਂ ਵੱਖ-ਵੱਖ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਹੋਰ ਕਿਹੜੇ ਵਿਅਕਤੀਆਂ ਦੀ ਭੂਮਿਕਾ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments