Home ਪੰਜਾਬ ਐਸ.ਓ.ਈ. ਘਨੌਰੀ ਕਲਾਂ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼

ਐਸ.ਓ.ਈ. ਘਨੌਰੀ ਕਲਾਂ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼

70th Inter-District School Games begin at SOE Ghanauri Kalan with young athletes in action

0
ਸ਼ੇਰਪੁਰ/ਧੂਰੀ, 28 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ) :  ਸੂਬੇ ਵਿੱਚ ਸਕੂਲੀ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਖੋ-ਖੋ ਅੰਡਰ-17 ਲੜਕੀਆਂ) ਦੀ ਸ਼ੁਰੂਆਤ ਅੱਜ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਘਨੌਰੀ ਕਲਾਂ ਵਿਖੇ ਹੋਈ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਕਰਵਾਈ। ਇਹ ਖੇਡ ਮੁਕਾਬਲੇ 28 ਸਤੰਬਰ ਤੋਂ 1 ਅਕਤੂਬਰ 2026 ਤੱਕ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਅੰਡਰ-17 ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਖਿਡਾਰਨਾਂ ਵੱਲੋਂ ਖੋ-ਖੋ ਦੇ ਮੁਕਾਬਲਿਆਂ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਚਿਤ ਮੌਕੇ ਅਤੇ ਪਲੇਟਫਾਰਮ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰਨਾਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਦਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਸਟਾਫ਼, ਕੋਚ, ਟੀਮ ਇੰਚਾਰਜ, ਖਿਡਾਰਨਾਂ ਅਤੇ ਹੋਰ ਪਤਵੰਤੇ ਮੌਜੂਦ ਸਨ।

Exit mobile version