Home ਪਟਿਆਲਾ ਅਪਡੇਟ ਪੀ. ਐਮ. ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਚਰਨਜੀਤ ਸਿੰਘ...

ਪੀ. ਐਮ. ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਚਰਨਜੀਤ ਸਿੰਘ ਗਰੋਵਰ ਨੇ ਲਹਿਰਾਇਆ ਕੌਮੀ ਝੰਡਾ

0

ਪਟਿਆਲਾ: 17 ਅਗਸਤ 2026 (ਛਤਰਪਾਲ ਸਿੰਘ) : ਭਾਰਤ ਸਰਕਾਰ ਦੀ ਪ੍ਰਸਿੱਧ ਵਿਦਿਅਕ ਸੰਸਥਾ ਪ੍ਰਾਈਮ ਮਨਿਸਟਰ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚਰਨਜੀਤ ਸਿੰਘ ਗਰੋਵਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ।

ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਦੀ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦੀ ਸਲਾਮੀ ਲਈ ਗਈ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਪੂਰਵਕ ਸਿੱਜਦਾ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਦੇਸ਼ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਆਜ਼ਾਦੀ ਦਿਵਸ ਸਮਾਗਮ ਦੀਆਂ ਕਈ ਯਾਦਗਾਰੀ ਤਸਵੀਰਾਂ ਨੇ ਇਸ ਦੇਸ਼ਭਗਤੀ ਭਰੇ ਮਾਹੌਲ ਨੂੰ ਕੈਮਰੇ ਵਿੱਚ ਕੈਦ ਕੀਤਾ।

Exit mobile version