ਪਟਿਆਲਾ, 16 ਅਗਸਤ, 2026 (ਕਾਜਲ) :15 ਅਗਸਤ 2026 ਨੂੰ ਯੂਨੀਵਰਸਿਟੀ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਫੈਕਲਟੀ ਅਤੇ ਸਟਾਫ ਦੀ ਇਕੱਤਰਤਾ ਨਾਲ ਹੋਈ | ਜਿਸ ਵਿੱਚ ਮੁੱਖ ਮਹਿਮਾਨ, ਮਾਨਯੋਗ ਵਾਈਸ-ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਸਵੇਰੇ 8:30 ਵਜੇ ਰਾਸ਼ਟਰੀ ਝੰਡਾ ਲਹਿਰਾਇਆ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ।
ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿਖੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਬਲਜੀਤ ਸਿੰਘ ਖੈਰਾ ਨੇ ਰਸਮੀ ਤੌਰ ‘ਤੇ ਇਕੱਠ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰੀਖਿਆ ਕੰਟਰੋਲਰ ਅਤੇ ਐਸੋਸੀਏਟ ਡੀਨ ਵਿਦਿਆਰਥੀ ਭਲਾਈ ਦੁਆਰਾ ਆਜ਼ਾਦੀ ਦਿਵਸ ਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਤੋ ਬਾਅਦ ਮਾਣਯੋਗ ਵਾਈਸ-ਚਾਂਸਲਰ ਡਾ ਰਤਨ ਸਿੰਘ ਜੀ ਨੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਆਜ਼ਾਦੀ ਦਿਵਸ ਦੀ ਮਹੱਤਤਾ, ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਵਿਦਿਅਕ ਸੰਸਥਾਵਾਂ ਦੀ ਭੂਮਿਕਾ ‘ਤੇ ਚਾਨਣਾ ਪਾਇਆ|
ਪ੍ਰੋਗਰਾਮ ਦੇ ਅਖੀਰ ਵਿਚ ਐਸੋਸੀਏਟ ਡੀਨ ਅਕਾਦਮਿਕ ਮਾਮਲਿਆਂ ਨੇ ਸਭ ਦਾ ਧੰਨਵਾਦ ਕੀਤਾ| ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਯੂਨੀਵਰਸਿਟੀ ਦੇ ਸਟਾਫ ਵਿੱਚ ਦੇਸ਼ ਭਗਤੀ, ਏਕਤਾ, ਅਕਾਦਮਿਕ ਉੱਤਮਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਟੇਜ ਦੀ ਕਾਰਵਾਈ ਡਾ. ਰਵੀਦਿੱਤ ਸਿੰਘ, ਸਹਾਇਕ ਪ੍ਰੋਫੈਸਰ, ਇਤਿਹਾਸ ਵਿਭਾਗ ਦੁਆਰਾ ਚਲਾਈ ਗਈ, ਜਿਨ੍ਹਾਂ ਨੇ ਪ੍ਰੋਗਰਾਮ ਦੀ ਕਾਰਵਾਈ ਦੇ ਸੁਚਾਰੂ ਪ੍ਰਵਾਹ ਨੂੰ ਬਣਾਈ ਰੱਖਿਆ। ਅਖੀਰ ਵਿਚ ਯੂਨੀਵਰਸਿਟੀ ਦੀ ਧੁਨੀ ਵਜਾ ਕੇ ਪ੍ਰੋਗਰਾਮ ਸੰਪਨ ਕੀਤਾ ਗਿਆ







