Homeਧਰਮਸ਼ਹੀਦੀ ਪੰਦਰਵਾੜੇ ਦੇ ਸਮਾਗਮ ਸ਼ੁਰੂ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿੱਚ ਵੱਡੀ ਗਿਣਤੀ...

ਸ਼ਹੀਦੀ ਪੰਦਰਵਾੜੇ ਦੇ ਸਮਾਗਮ ਸ਼ੁਰੂ, ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ

ਰੂਪਨਗਰ, 14 ਦਸੰਬਰ 2025: (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸੁਵਿਧਾ ਲਈ ਕੀਤੇ ਗਏ ਵਧੀਆ ਪ੍ਰਬੰਧਾਂ ਹੇਠ ਸ਼ਹੀਦੀ ਪੰਦਰਵਾੜੇ ਅਤੇ ਸ਼ਹੀਦੀ ਜੋੜ ਮੇਲ ਦੇ ਸਮਾਗਮ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਪਾਤਸ਼ਾਹੀ ਦਸਵੀ, ਸਰਸਾ ਨੰਗਲ ਵਿਖੇ ਸ਼ਰਧਾ ਅਤੇ ਭਾਵਨਾ ਨਾਲ ਮਨਾਏ ਜਾ ਰਹੇ ਹਨ।

ਸ਼ਹੀਦੀ ਪੰਦਰਵਾੜੇ ਦੀ ਆਰੰਭਤਾ ਬੀਤੇ ਦਿਨ ਅਰਦਾਸ ਉਪਰੰਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਅੱਜ ਦੂਸਰੇ ਦਿਨ ਸਵੇਰੇ ਅਖੰਡ ਪਾਠ ਸਾਹਿਬ ਦੇ ਮੱਧ ਦੇ ਭੋਗ ਪਾਏ ਗਏ, ਜਿਸ ਉਪਰੰਤ ਖੁਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਗਿਆ।

ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਰੋਪੜ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਦੂਸਰੇ ਦਿਨ ਪਿੰਡ ਆਸਪੁਰ ਦੀਆਂ ਸੰਗਤਾਂ ਵੱਲੋਂ ਸੰਗਤਾਂ ਲਈ ਲੰਗਰ ਪ੍ਰਸ਼ਾਦੇ ਤਿਆਰ ਕਰਕੇ ਛਕਾਏ ਗਏ। ਘਨੌਲੀ, ਥਰਮਲ ਕਲੋਨੀ, ਸਰਸਾ ਨੰਗਲ ਸਮੇਤ ਆਸ-ਪਾਸ ਦੇ ਇਲਾਕਿਆਂ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਸਮਾਗਮਾਂ ਵਿੱਚ ਸ਼ਾਮਲ ਹੋਈਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁਲੇ ਦੀਵਾਨ ਹਾਲ ਵਿੱਚ ਵਿਸ਼ੇਸ਼ ਦੀਵਾਨ ਵੀ ਸਜਾਏ ਗਏ, ਜਿੱਥੇ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਦੇ ਨਾਲ-ਨਾਲ ਸਿੱਖ ਕੌਮ ਦੇ ਵਿਦਵਾਨ ਪ੍ਰਚਾਰਕਾਂ ਵੱਲੋਂ ਗੁਰ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸਮਾਗਮਾਂ ਵਿੱਚ ਸ਼ਾਮਲ ਸੰਗਤਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਪੰਦਰਵਾੜੇ ਦੇ ਸਮਾਗਮਾਂ ਲਈ ਬਹੁਤ ਹੀ ਸੁਚੱਜੇ ਅਤੇ ਉੱਤਮ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੇ ਨਾਲ ਲੱਗਦੇ ਪਿੰਡ ਆਲੋਵਾਲ, ਕੋਟ ਬਾਲਾ, ਅਵਾਨਕੋਟ, ਖਰੋਟਾ, ਸਰਸਾ ਨੰਗਲ, ਮਾਜਰੀ, ਘਨੌਲੀ, ਇੰਦਰਪੁਰਾ ਅਤੇ ਥਰਮਲ ਕਲੋਨੀ ਤੋਂ ਸੰਗਤਾਂ ਦੀ ਵੱਡੀ ਹਾਜ਼ਰੀ ਰਹੀ।

RELATED ARTICLES
- Advertisment -
Google search engine
Google search engine
Google search engine

Most Popular

Recent Comments