Homeਪਟਿਆਲਾ ਅਪਡੇਟਆਮ ਆਦਮੀ ਕਲੀਨਿਕਾਂ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਵੱਡੀ ਰਾਹਤ- ਡਾ....

ਆਮ ਆਦਮੀ ਕਲੀਨਿਕਾਂ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਵੱਡੀ ਰਾਹਤ- ਡਾ. ਬਲਬੀਰ ਸਿੰਘ

ਮੁਫ਼ਤ ਤੇ ਬਿਹਤਰ ਇਲਾਜ ਮਿਲ ਰਿਹਾ:ਨਗਰ ਵਾਸੀਆਂ ਨੂੰ

ਪਟਿਆਲਾ 15 ਦਸੰਬਰ 2025 (ਜਗਜੀਤ ਸਿੰਘ) : ਪੰਜਾਬ ਵਿੱਚ ਆਮ ਆਦਮੀ ਕਲੀਨਿਕ ਬਣਨ ਤੋਂ ਬਾਅਦ ਸਿਹਤ ਸੇਵਾਵਾਂ ਨੂੰ ਲੈ ਕੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਵੱਡਾ ਲਾਭ ਮਿਲ ਰਿਹਾ ਹੈ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਹੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਜ਼ਰੀਏ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਗੁਣਵੱਤਾਪੂਰਨ ਸਿਹਤ ਸਹੂਲਤਾਂ ਉਪਲਬਧ ਹੋ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, ਦਵਾਈਆਂ ਅਤੇ ਲੈਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ, ਜਿਸ ਨਾਲ ਖ਼ਾਸ ਕਰਕੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਮੁਤਾਬਕ ਆਮ ਆਦਮੀ ਕਲੀਨਿਕਾਂ ਨੇ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ।

ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਕਲੀਨਿਕਾਂ ਦੇ ਚਲਣ ਨਾਲ ਵੱਡੇ ਹਸਪਤਾਲਾਂ ‘ਤੇ ਮਰੀਜ਼ਾਂ ਦਾ ਬੋਝ ਘਟਿਆ ਹੈ ਅਤੇ ਲੋਕ ਛੋਟੀ-ਮੋਟੀ ਬਿਮਾਰੀਆਂ ਲਈ ਨਿੱਜੀ ਹਸਪਤਾਲਾਂ ‘ਚ ਮਹਿੰਗਾ ਇਲਾਜ ਕਰਵਾਉਣ ਤੋਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਪੰਜਾਬੀ ਤੱਕ ਸਸਤੀ, ਸਹੀ ਅਤੇ ਸਮੇਂ ਸਿਰ ਸਿਹਤ ਸੇਵਾ ਪਹੁੰਚਾਉਣਾ ਹੈ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments