Homeਪਟਿਆਲਾ ਅਪਡੇਟਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ ਡਾ. ਬਲਬੀਰ...

ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ ਡਾ. ਬਲਬੀਰ ਸਿੰਘ

ਨਗਰ ਨਿਗਮ ਪਟਿਆਲਾ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਚਨਬੱਧ- ਮੇਅਰ ਕੁੰਦਨ ਗੋਗੀਆ

ਪਟਿਆਲਾ, 15 ਦਸੰਬਰ — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਪਟਿਆਲਾ ਵਿਖੇ ਮੇਅਰ ਕੁੰਦਨ ਗੋਗੀਆ, ਐਸ.ਈ. ਸਾਹਿਬਾਨ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਦੇ ਸਰਵਾਂਗੀਣ ਵਿਕਾਸ ਸਬੰਧੀ ਯੋਜਨਾਵਾਂ ‘ਤੇ ਵਿਸਤ੍ਰਿਤ ਚਰਚਾ ਕੀਤੀ। ਮੀਟਿੰਗ ਵਿੱਚ ਸਫਾਈ ਪ੍ਰਬੰਧ, ਗਰੀਨ ਸਿਟੀ ਪ੍ਰੋਜੈਕਟ, ਟ੍ਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮੁੱਖ ਏਜੰਡਾ ਬਣਾਇਆ ਗਿਆ।

ਮੀਟਿੰਗ ਦੌਰਾਨ ਪਟਿਆਲਾ ਨੂੰ ਗਰੀਨ ਸਿਟੀ ਵਜੋਂ ਵਿਕਸਿਤ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ, ਪਾਰਕਾਂ ਦੀ ਸੰਭਾਲ, ਸੜਕਾਂ ਦੇ ਕਿਨਾਰਿਆਂ ‘ਤੇ ਹਰੇ-ਭਰੇ ਖੇਤਰ ਤਿਆਰ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਢੁੱਕਵੇਂ ਕਦਮ ਚੁੱਕਣ ਬਾਰੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਸ਼ਹਿਰ ਵਿੱਚ ਨਵੀਆਂ ਸੜਕਾਂ, ਨਾਲੀਆਂ ਅਤੇ ਸਟ੍ਰੀਟ ਲਾਈਟਾਂ ਦੇ ਸੁਧਾਰ ਲਈ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।

ਦੱਸਣਯੋਗ ਹੈ ਕਿ ਮੀਟਿੰਗ ਵਿੱਚ ਰੇਹੜੀ-ਫੜੀ ਲਗਾਉਣ ਵਾਲਿਆਂ ਲਈ ਨਿਯਮਤ ਅਤੇ ਨਿਰਧਾਰਿਤ ਥਾਵਾਂ ਬਣਾਉਣ ਬਾਰੇ ਵੀ ਖਾਸ ਚਰਚਾ ਹੋਈ, ਤਾਂ ਜੋ ਰੋਜ਼ਗਾਰ ਦੇ ਮੌਕੇ ਬਣੇ ਰਹਿਣ ਅਤੇ ਨਾਲ ਹੀ ਟ੍ਰੈਫਿਕ ਅਤੇ ਸਫਾਈ ਸੰਬੰਧੀ ਸਮੱਸਿਆਵਾਂ ਤੋਂ ਵੀ ਨਿਜਾਤ ਮਿਲ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਸਾਰੀਆਂ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਵਿਕਾਸ ਲਈ ਠੋਸ ਅਤੇ ਦੂਰਦਰਸ਼ੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਵਿਭਾਗ ਮਿਲਜੁਲ ਕੇ ਕੰਮ ਕਰਨਗੇ।

ਇਸ ਮੌਕੇ ਮੇਅਰ, ਸਿਹਤ ਮੰਤਰੀ ਤੋਂ ਇਲਾਵਾ ਨਗਰ ਨਿਗਮ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments