Homeਪੰਜਾਬਠੰਡ ਕਾਰਨ ਪੰਜਾਬ ਭਰ ਦੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ...

ਠੰਡ ਕਾਰਨ ਪੰਜਾਬ ਭਰ ਦੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ : (ਸ਼.ਅ.ਬਿਓਰੋ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਅਤੇ ਨਵੇਂ ਸਾਲ ਵਿੱਚ 1 ਜਨਵਰੀ ਨੂੰ ਮੁੜ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਸ ਸਮੇਂ ਸੰਘਣੀ ਧੁੰਦ ਦੇ ਨਾਲ-ਨਾਲ ਠੰਡ ਹੋਰ ਵਧ ਗਈ ਹੈ, ਜਿਸ ਕਾਰਨ ਬੱਚਿਆਂ ਦਾ ਸਕੂਲ ਜਾਣ ਵਿੱਚ ਕਾਫ਼ੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹੁਣ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments