Homeਪੰਜਾਬਪੰਜਾਬ ਦੇ ਤਿੰਨ ਪਵਿੱਤਰ ਸ਼ਹਿਰਾਂ ਨੂੰ ਅਧਿਕਾਰਤ ਦਰਜਾ, ਰਾਜਪਾਲ ਵੱਲੋਂ ਨੋਟੀਫਿਕੇਸ਼ਨ ਨੂੰ...

ਪੰਜਾਬ ਦੇ ਤਿੰਨ ਪਵਿੱਤਰ ਸ਼ਹਿਰਾਂ ਨੂੰ ਅਧਿਕਾਰਤ ਦਰਜਾ, ਰਾਜਪਾਲ ਵੱਲੋਂ ਨੋਟੀਫਿਕੇਸ਼ਨ ਨੂੰ ਮਨਜ਼ੂਰੀ

ਚੰਡੀਗੜ੍ਹ: 16 ਦਸੰਬਰ (ਛਤਰਪਾਲ ਸਿੰਘ) : ਪੰਜਾਬ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਲਈ ਵੱਡਾ ਅਤੇ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਸ੍ਰੀ ਅੰਮ੍ਰਿਤਸਰ ਸਾਹਿਬ (ਦੀਵਾਰੀ ਵਾਲਾ ਸ਼ਹਿਰ), ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਅਧਿਕਾਰਤ ਤੌਰ ‘ਤੇ ਪਵਿੱਤਰ ਸ਼ਹਿਰ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਸੰਬੰਧੀ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੰਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਫ਼ੈਸਲਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਸੀ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਕੀਤਾ ਸੀ। ਹੁਣ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਇਹ ਫ਼ੈਸਲਾ ਕਾਨੂੰਨੀ ਤੌਰ ‘ਤੇ ਲਾਗੂ ਹੋ ਗਿਆ ਹੈ।

ਪਵਿੱਤਰ ਸ਼ਹਿਰ ਘੋਸ਼ਿਤ ਹੋਣ ਤੋਂ ਬਾਅਦ ਤਿੰਨਾਂ ਹੀ ਸ਼ਹਿਰਾਂ ਵਿੱਚ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਸਾਰੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਜਾਵੇਗੀ। ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਮਾਗਮਾਂ, ਪੋਸਟਰਾਂ ਅਤੇ ਗਤੀਵਿਧੀਆਂ ‘ਤੇ ਵੀ ਰੋਕ ਰਹੇਗੀ।

ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਭੀੜ ਪ੍ਰਬੰਧਨ ਅਤੇ ਆਵਾਜਾਈ ਨਿਯੰਤਰਣ ਵਿੱਚ ਸੁਧਾਰ ਲਿਆਂਦਾ ਜਾਵੇਗਾ। ਇਤਿਹਾਸਕ ਗਲੀਆਂ ਅਤੇ ਧਾਰਮਿਕ ਮਾਰਗਾਂ ਦੀ ਸੁੰਦਰਤਾ ਵਧਾਈ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ।

ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਸੰਗਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਧਾਰਮਿਕ ਸੈਰ-ਸਪਾਟੇ, ਸੁਰੱਖਿਆ, ਸੱਭਿਆਚਾਰਕ ਸੰਰੱਖਣ ਅਤੇ ਵਿਕਾਸ ਨੂੰ ਨਵਾਂ ਉਤਸ਼ਾਹ ਮਿਲੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments