Homeਪੰਜਾਬਰਾਣਾ ਬਲਾਚੌਰੀਆਂ ਮਾਮਲੇ ’ਚ ਵੱਡੀ ਅਪਡੇਟ, ਮੁੱਖ ਸ਼ੂਟਰ ਦਾ ਐਨਕਾਊਂਟਰ

ਰਾਣਾ ਬਲਾਚੌਰੀਆਂ ਮਾਮਲੇ ’ਚ ਵੱਡੀ ਅਪਡੇਟ, ਮੁੱਖ ਸ਼ੂਟਰ ਦਾ ਐਨਕਾਊਂਟਰ

ਅੰਮ੍ਰਿਤਸਰ: 17 ਦਸੰਬਰ (ਛਤਰਪਾਲ ਸਿੰਘ) ਅੰਮ੍ਰਿਤਸਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਣਾ ਬਲਾਚੌਰੀਆਂ ਹਤਿਆਕਾਂਡ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਦਾ ਐਨਕਾਊਂਟਰ ਕਰ ਦਿੱਤਾ ਹੈ। ਗੈਂਗਸਟਰਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਸੀ। ਜਾਣਕਾਰੀ ਮੁਤਾਬਕ ਇਹ ਉਹੀ ਗੈਂਗਸਟਰ ਸਨ ਜੋ ਇਸ ਵਾਰਦਾਤ ਲਈ ਸਾਜੋ-ਸਮਾਨ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸਨ।

ਇਸ ਐਨਕਾਊਂਟਰ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਹਨ। ਉਧਰ, ਮੋਹਾਲੀ ਦੇ ਲਾਲੜੂ ਇਲਾਕੇ ਵਿੱਚ ਸਥਿਤ ਇੱਕ ਇਮਾਰਤ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ, ਹਾਲਾਂਕਿ ਇਸ ਬਾਰੇ ਹਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।

ਸੂਤਰਾਂ ਮੁਤਾਬਕ, ਜਿਨ੍ਹਾਂ ਸ਼ੂਟਰਾਂ ਨਾਲ ਮੁੱਠਭੇੜ ਹੋਈ ਹੈ ਉਹ ਹਜੇ ਵੀ ਉਸ ਇਮਾਰਤ ਦੇ ਅੰਦਰ ਹੀ ਮੌਜੂਦ ਦੱਸੇ ਜਾ ਰਹੇ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੰਦਰ ਦੋ ਸ਼ੂਟਰ ਹੋ ਸਕਦੇ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਪਛਾਣ ਸਾਹਮਣੇ ਆ ਚੁੱਕੀ ਹੈ।

ਇਸਦੇ ਨਾਲ ਹੀ ਦੂਜੇ ਸ਼ੂਟਰ ਬਾਰੇ ਵੱਡੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਹਰਪਿੰਦਰ ਸਿੰਘ ਮਿੱਢੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਪੁਲਿਸ ਮੁੱਠਭੇੜ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਹਰਪਿੰਦਰ ਸਿੰਘ ਮਿੱਢੂ ਇਸ ਪੂਰੇ ਮਾਮਲੇ ਦੀ ਇੱਕ ਅਹਿਮ ਕੜੀ ਹੈ। ਫਿਲਹਾਲ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਇਸ ਦੌਰਾਨ ਇੱਕ ਹੋਰ ਵੱਡਾ ਖੁਲਾਸਾ ਵੀ ਸਾਹਮਣੇ ਆਇਆ ਹੈ। ਰਾਣਾ ਬਲਾਚੌਰੀਆਂ ਹਤਿਆਕਾਂਡ ਦੇ ਮਾਸਟਰਮਾਈਂਡ ਅਸ਼ਵਿੰਦਰ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਉਸਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਸ਼ਵਿੰਦਰ ਤਰਨ ਤਾਰਨ ਦਾ ਰਹਿਣ ਵਾਲਾ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments