ਚੰਡੀਗੜ੍ਹ ਨੇ ਭਾਰਤ ਦੇ ਸਾਲਾਨਾ ਸਫਾਈ ਸਰਵੇਖਣ, ਸਵੱਛ ਸਰਵੇਖਣ 2024 ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਹ ਸਰਵੇਖਣ, ਸਵੱਛ ਭਾਰਤ ਮਿਸ਼ਨ ਦੇ ਤਹਿਤ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਇਆ ਗਿਆ।
ਦੱਸ ਦੇਈਏ ਕਿ ਚੰਡੀਗੜ੍ਹ ਨੇ 3 ਤੋਂ 10 ਲੱਖ ਆਬਾਦੀ ਸ਼੍ਰੇਣੀ ਵਿੱਚ ਇਹ ਸਥਾਨ ਪ੍ਰਾਪਤ ਕੀਤਾ। ਸ਼ਹਿਰ ਦੀ ਸਫਾਈ, ਰਹਿੰਦ-ਖੂੰਹਦ ਪ੍ਰਬੰਧਨ ਅਤੇ ਨਾਗਰਿਕਾਂ ਦੇ ਸਹਿਯੋਗ ਨੇ ਇਸ ਪ੍ਰਾਪਤੀ ਨੂੰ ਹਾਸਲ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।







