Homeਪੰਜਾਬਪੰਜਾਬ ਦੇ ਸਕੂਲਾਂ ਵਿੱਚ 11ਵੀਂ-12ਵੀਂ ਲਈ ‘ਹੁਨਰ ਸਿੱਖਿਆ ਯੋਜਨਾ’ ਸ਼ੁਰੂ - ਹਰਜੋਤ...

ਪੰਜਾਬ ਦੇ ਸਕੂਲਾਂ ਵਿੱਚ 11ਵੀਂ-12ਵੀਂ ਲਈ ‘ਹੁਨਰ ਸਿੱਖਿਆ ਯੋਜਨਾ’ ਸ਼ੁਰੂ – ਹਰਜੋਤ ਸਿੰਘ ਬੈਂਸ

40 ਸਕੂਲਾਂ ਵਿੱਚ ਪਾਇਲਟ ਪ੍ਰੋਜੈਕਟ ਲਾਗੂ

ਚੰਡੀਗੜ੍ਹ, 19 ਦਸੰਬਰ: (ਛਤਰਪਾਲ ਸਿੰਘ): ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਜ਼ਗਾਰ ਨਾਲ ਜੋੜਨ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਸੂਬੇ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੁਨਰ ਸਿੱਖਿਆ ਯੋਜਨਾ’ (Skill Education Scheme) ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯੋਜਨਾ ਫਿਲਹਾਲ ਪਾਇਲਟ ਪ੍ਰੋਜੈਕਟ ਵਜੋਂ ਪੰਜਾਬ ਦੇ 40 ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ-ਨਾਲ ਪ੍ਰਯੋਗਕੁਸ਼ਲਤਾ (Skills) ਨਾਲ ਲੈਸ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਰੋਜ਼ਗਾਰ ਲਈ ਤਿਆਰ ਹੋ ਸਕਣ। ਯੋਜਨਾ ਤਹਿਤ ਵਿਦਿਆਰਥੀਆਂ ਨੂੰ ਬੈਂਕਿੰਗ, ਬਿਊਟੀ ਪਾਰਲਰ ਸਮੇਤ ਹੋਰ ਪ੍ਰੋਫੈਸ਼ਨਲ ਕੋਰਸਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

ਮੰਤਰੀ ਬੈਂਸ ਨੇ ਕਿਹਾ ਕਿ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਇਨ੍ਹਾਂ ਕੋਰਸਾਂ ਨਾਲ ਸੰਬੰਧਤ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ, ਜੋ ਉਨ੍ਹਾਂ ਲਈ ਸਵੈ-ਰੋਜ਼ਗਾਰ ਅਤੇ ਨੌਕਰੀ ਦੇ ਨਵੇਂ ਮੌਕੇ ਖੋਲ੍ਹੇਗਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਪੂਰੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਕੱਲ੍ਹ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (PTM) ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪੀਟੀਐਮ ਆਮ ਮਿਲਣੀਆਂ ਤੋਂ ਵੱਖਰੀ ਹੋਵੇਗੀ, ਕਿਉਂਕਿ ਇਸ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਮਾਪਿਆਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਵੀ ਰੱਖਿਆ ਗਿਆ ਹੈ।

ਇਸ ਸੈਸ਼ਨ ਦੌਰਾਨ ਮਾਪਿਆਂ ਨੂੰ ਇਹ ਦੱਸਿਆ ਜਾਵੇਗਾ ਕਿ ਸਕੂਲ ਤੋਂ ਬਾਅਦ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਕਿਵੇਂ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਸੰਭਾਲ ਕਿਵੇਂ ਕੀਤੀ ਜਾਵੇ, ਤਾਂ ਜੋ ਬੱਚਿਆਂ ਦਾ ਮਾਨਸਿਕ ਵਿਕਾਸ ਹੋਰ ਬਿਹਤਰ ਹੋ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments