ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁੱਹਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਬਾਜੀਗਰ ਵਿਧਾਇਕ ਹਲਕਾ ਸ਼ੁਤਰਾਣਾ ਦੇ ਬੇਟੇ ਗੁਰਮੀਤ ਸਿੰਘ ਵਿੱਕੀ , ਮਹਿੰਗਾ ਸਿੰਘ ਬਰਾੜ ,ਕੋਆਰਡੀਨੇਟਰ ਈਸ਼ਵਰ ਸਿੰਘ ਰਾਣਾ ਅਤੇ ਨੇ ਅੱਜ ਸਰਕਾਰੀ ਹਾਈ ਸਕੂਲ ਦੁਤਾਲ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਦੁਤਾਲ , ਸਰਕਾਰੀ ਪ੍ਰਾਇਮਰੀ ਸਕੂਲ ਕੁਆਂਡੇਰੀ , ਸਰਕਾਰੀ ਪ੍ਰਾਇਮਰੀ ਸਕੂਲ ਕਾਹਨਗੜ੍ਹ , ਸਰਕਾਰੀ ਪ੍ਰਾਇਮਰੀ ਸਕੂਲ ਅਨਾਜ ਮੰਡੀ ਵਿੱਚ ਕੁੱਲ 87.57 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਹਨਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ ,ਕਲਾਸ ਰੂਮਾਂ ਦੀ ਮੁਰੰਮਤ ,ਚਾਰ ਦੀਵਾਰੀ, ਬਰਾਂਡਿਆਂ ਦੀ ਉਸਾਰੀ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਿਲ ਹਨ। ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਜੀ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। ਬੱਚਿਆਂ ਲਈ ਚੰਗਾ ਵਿਦਿਅੱਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ ।ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਿਆ ਹੋਇਆ ਢਾਂਚਾ ਬਣਾਇਆ ਜਾ ਰਿਹਾ ਹੈ ,ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ।
ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਬਾਜੀਗਰ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਉਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਮੇਘਨ ਸਿੰਘ , ਸਿੱਖਿਆ ਕੋਆਰਡੀਨੇਟਰ ਸ਼੍ਰੀ ਕੁਲਵੀਰ ਸਿੰਘ ,ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਾਤੜਾਂ ਸ਼੍ਰੀ ਜਤਿੰਦਰ ਕੁਮਾਰ ਬਾਂਸਲ, ਬਲਾਕ ਨੋਡਲ ਅਫਸਰ/ ਪ੍ਰਿੰਸੀਪਲ ਸ੍ਰੀ ਵਰਿੰਦਰ ਪਾਲ ਸਿੰਘ, ਹੈਡ ਮਿਸਟ੍ਰੈਸ ਸਿਲਕੀ ਰਾਣੀ, ਹੈਡ ਮਿਸਟਰੈਸ ਗਿੰਨੀ ਬਾਲਾ ਜੀ,ਸਥਾਨਕ ਪੱਧਰ ਦੇ ਅਧਿਕਾਰੀ ਬੀਪੀਓ ਸ਼੍ਰੀ ਪ੍ਰੇਮ ਕੁਮਾਰ ਪਾਰਟੀ ਵਰਕਰ ਸ੍ਰੀ ਈਸ਼ਵਰ ਰਾਣਾ , ਸਰਕਾਰੀ ਕਾਹਨਗੜ੍ਹ ਸਕੂਲ ਦੇ ਸਕੂਲ ਇੰਚਾਰਜ਼ ਸ਼੍ਰੀ ਨਿਰਵੈਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਕੂਆਂਡੇਰੀ ਦੇ ਸਕੂਲ ਇੰਚਾਰਜ਼ ਸ਼੍ਰੀ ਭੁਪਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੁਤਾਲ ਦੇ ਸਕੂਲ ਇੰਚਾਰਜ਼ ਸ਼੍ਰੀ ਰਵੀ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਅਨਾਜ ਮੰਡੀ ਦੇ ਸਕੂਲ ਇੰਚਾਰਜ਼ ਸ਼੍ਰੀਮਤੀ ਸਿਮਰਨਜੀਤ ਕੌਰ ਸਰਗਰਮੀਆਂ ਨਾਲ ਜੁੜੇ ਹੋਰ ਵਿਅਕਤੀ ਵੀ ਮੌਜੂਦ ਸਨ।