Homeਪੰਜਾਬਨਵ ਨਿਯੁਕਤ IYC ਇੰਚਾਰਜ ਮਨੀਸ਼ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ

ਨਵ ਨਿਯੁਕਤ IYC ਇੰਚਾਰਜ ਮਨੀਸ਼ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ

ਚੰਡੀਗੜ੍ਹ: 22 ਦਸੰਬਰ (ਛਤਰਪਾਲ ਸਿੰਘ) : ਅੱਜ ਚੰਡੀਗੜ੍ਹ ਵਿਖੇ ਪਹੁੰਚਣ ’ਤੇ ਨਵ ਨਿਯੁਕਤ ਇੰਡੀਆਨ ਯੂਥ ਕਾਂਗਰਸ (IYC) ਦੇ ਇੰਚਾਰਜ ਸ਼੍ਰੀ ਮਨੀਸ਼ ਸ਼ਰਮਾ ਜੀ ਦਾ ਉਨ੍ਹਾਂ ਦੇ ਸਾਥੀਆਂ ਵੱਲੋਂ ਨਿੱਘਾ ਅਤੇ ਜੋਸ਼ੀਲਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਅਤੇ ਪਾਰਟੀ ਨਾਲ ਜੁੜੇ ਕਈ ਅਹਿਮ ਤੇ ਸਮਕਾਲੀ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਮੋਹਿਤ ਮੋਹਿੰਦਰਾ ਨੇ ਮਨੀਸ਼ ਸ਼ਰਮਾ ਜੀ ਦਾ ਤਹਿ ਦਿਲੋਂ ਚੰਡੀਗੜ੍ਹ ਵਿਖੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸ਼੍ਰੀ ਸ਼ਰਮਾ ਦੇ ਮਾਰਗਦਰਸ਼ਨ ਅਤੇ ਅਗਵਾਈ ਹੇਠ ਯੂਥ ਕਾਂਗਰਸ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ।

ਮੋਹਿਤ ਮੋਹਿੰਦਰਾ ਨੇ ਕਿਹਾ ਕਿ ਨਵੀਂ ਲੀਡਰਸ਼ਿਪ ਦੇ ਨਾਲ ਯੂਥ ਕਾਂਗਰਸ ਨੌਜਵਾਨਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਵੇਗੀ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments