ਬਿਸ਼ਪ ਰਿਆਜ਼ ਮਸੀਹ ਜੀ ਦੀ ਅਗਵਾਈ ਹੇਠ ਪਿੰਡ ਵਡਾਲਾ ਬਾਂਗਰ ’ਚ ਭਾਈਚਾਰੇ ਦੀ ਏਕਤਾ ਦਾ ਪ੍ਰਗਟਾਵਾ
ਪਿੰਡ ਵਡਾਲਾ/ਬਾਂਗਰ: 23 ਦਸੰਬਰ (ਪ੍ਰਭਜੋਤ ਸਿੰਘ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਵਡਾਲਾ ਬਾਂਗਰ ਵਿਖੇ ਕ੍ਰਿਸਮਸ ਦੇ ਦਿਹਾੜੇ ਦੇ ਸਬੰਧ ਵਿੱਚ ਬਿਸ਼ਪ ਰਿਆਜ਼ ਮਸੀਹ ਜੀ ਦੀ ਅਗਵਾਈ ਹੇਠ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰੀ।
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕ੍ਰਿਸਮਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੰਦਿਆਂ ਪੰਜਾਬ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਆਪਸੀ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਣਾ ਦਿੰਦਾ ਹੈ।
ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਧਾਰਮਿਕ ਗੀਤਾਂ ਅਤੇ ਪ੍ਰਾਰਥਨਾਵਾਂ ਰਾਹੀਂ ਸਮਾਜ ਵਿੱਚ ਅਮਨ-ਸ਼ਾਂਤੀ ਅਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਸਥਾਨਕ ਲੋਕਾਂ ਅਤੇ ਮਸੀਹੀ ਭਾਈਚਾਰੇ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਦੀ ਸਾਰਾਹਨਾ ਕੀਤੀ ਗਈ।


ਇਸ ਤੋਂ ਇਲਾਵਾ ਉਨ੍ਹਾਂ ਨੇ ਹਲਕਾ ਗੁਰਦਾਸਪੁਰ, ਪੰਡੋਰੀ ਰੋਡ ਵਿਖੇ ਸਥਿਤ ਡਾਕਟਰ ਸਲਾਮਤ ਮਸੀਹ ਜੀ ਦੇ ਘਰ ਵਿੱਚ ਕ੍ਰਿਸਮਸ ਨਾਲ ਸਬੰਧਤ ਪ੍ਰੋਗਰਾਮ ਵਿੱਚ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜੀ ਦੇ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।







