Homeਪੰਜਾਬਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ...

ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ

ਚਾਰ ਦਹਾਕਿਆਂ ਤੋਂ ਮੈਡੀਕਲ ਤੇ ਵਿਦਿਅਕ ਸੇਵਾਵਾਂ ਲਈ ਕੀਤਾ ਗਿਆ ਸਨਮਾਨਿਤ

ਬੰਗਾ, 23 ਦਸੰਬਰ: (ਗੁਰਪ੍ਰੀਤ ਸਿੰਘ ) : ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਆਪਣੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੂੰ ਪੰਜਾਬ ਵਿੱਚ ਪਿਛਲੇ ਚਾਰ ਦਹਾਕਿਆਂ ਤੋਂ ਮੈਡੀਕਲ ਅਤੇ ਵਿਦਿਅਕ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਕਿਹਾ ਕਿ ਪੇਂਡੂ ਪੰਜਾਬ, ਵਿਸ਼ੇਸ਼ ਕਰਕੇ ਢਾਹਾਂ ਕਲੇਰਾਂ ਦੀ ਧਰਤੀ ’ਤੇ ਟਰੱਸਟ ਵੱਲੋਂ ਕੀਤੀਆਂ ਜਾ ਰਹੀਆਂ ਮੈਡੀਕਲ ਅਤੇ ਸਿੱਖਿਆ ਸੰਬੰਧੀ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਦਾਨੀਆਂ ਦੇ ਸਹਿਯੋਗ ਨਾਲ ਕੀਤੇ ਇਸ ਸਾਂਝੇ ਉਦਮ ਨੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਉਨ੍ਹਾਂ ਡਾ. ਕੁਲਵਿੰਦਰ ਸਿੰਘ ਢਾਹਾਂ ਅਤੇ ਸਮੂਹ ਟਰੱਸਟੀਆਂ ਨੂੰ ਚਾਰ ਦਹਾਕਿਆਂ ਦੀ ਨਿਰੰਤਰ ਸੇਵਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਸਨਮਾਨ ਪ੍ਰਾਪਤ ਕਰਨ ਉਪਰੰਤ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਦਾ ਲੋਕ ਸੇਵਾ ਲਈ ਸਮਰਪਿਤ ਰਹੇ ਹਨ ਅਤੇ ਲੋੜਵੰਦਾਂ ਲਈ ਉਨ੍ਹਾਂ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ੀ ਹਵੇਲੀ ਦੇ ਵਿਲੱਖਣ ਇਤਿਹਾਸ ਨੂੰ ਸੰਭਾਲ ਕੇ ਨਵੀਂ ਪੀੜ੍ਹੀ ਲਈ ਪੇਸ਼ ਕਰਨਾ ਇੱਕ ਪਵਿੱਤਰ ਕਾਰਜ ਹੈ, ਜਿਸ ਵਿੱਚ ਉਹ ਅਤੇ ਉਨ੍ਹਾਂ ਦੇ ਸਹਿਯੋਗੀ ਪੂਰਾ ਸਾਥ ਦੇਣਗੇ।

ਇਸ ਮੌਕੇ ਮਹਾਰਾਣੀ ਪ੍ਰੀਤੀ ਸਿੰਘ (ਨਾਭਾ ਰਿਆਸਤ), ਫਾਊਂਡੇਸ਼ਨ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ, ਸ. ਕਿਰਪਾਲ ਸਿੰਘ ਬਲਾਕੀਪੁਰ, ਲਖਵਿੰਦਰ ਸਿੰਘ ਕੱਤਰੀ, ਸ. ਦਰਬਾਰਾ ਸਿੰਘ ਧੌਲਾ, ਬੀਬੀ ਦਵਿੰਦਰ ਕੌਰ (ਨਰਸਿੰਗ ਸੁਪਰਡੈਂਟ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ) ਸਮੇਤ ਹੋਰ ਮਾਨਯੋਗ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments