Homeਪੰਜਾਬਅਮਿਤ ਸ਼ਾਹ ਦੇ ਪੰਚਕੂਲਾ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਅਮਿਤ ਸ਼ਾਹ ਦੇ ਪੰਚਕੂਲਾ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 24 ਦਸੰਬਰ: (ਛਤਰਪਾਲ ਸਿੰਘ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ ਦੇ ਪੰਚਕੂਲਾ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਲਈ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਟ੍ਰੈਫਿਕ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਏਅਰਪੋਰਟ ਤੋਂ ਟ੍ਰਿਬਿਊਨ ਚੌਕ ਰਾਹੀਂ ਪੰਚਕੂਲਾ ਵੱਲ ਜਾਣਗੇ।

ਇਸ ਵੀਆਈਪੀ ਮੂਵਮੈਂਟ ਦੌਰਾਨ ਏਅਰਪੋਰਟ ਰੋਡ ਤੋਂ ਟ੍ਰਿਬਿਊਨ ਚੌਕ ਤੱਕ ਦੇ ਰੂਟ ‘ਤੇ ਆਵਾਜਾਈ ਪ੍ਰਭਾਵਿਤ ਰਹਿ ਸਕਦੀ ਹੈ। ਸੁਰੱਖਿਆ ਕਾਰਨਾਂ ਕਰਕੇ ਕੁਝ ਸਮੇਂ ਲਈ ਟ੍ਰੈਫਿਕ ਰੋਕਿਆ ਜਾਂ ਡਾਇਵਰਟ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਸੁਵਿਧਾ ਤੋਂ ਬਚਣ ਲਈ ਇਸ ਰੂਟ ਦੀ ਬਜਾਏ ਬਦਲਵੇਂ ਰਸਤੇ ਅਪਣਾਉਣ ਅਤੇ ਮੌਕੇ ‘ਤੇ ਤਾਇਨਾਤ ਟ੍ਰੈਫਿਕ ਪੁਲਿਸ ਕਰਮਚਾਰੀਆਂ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨ।

ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਟ੍ਰੈਫਿਕ ਪ੍ਰਬੰਧ ਸੁਚਾਰੂ ਬਣਾਈ ਰੱਖਣ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।

RELATED ARTICLES
- Advertisment -
Google search engine
Google search engine
Google search engine

Most Popular

Recent Comments