Homeਪੰਜਾਬਮੇਅਰ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਝਟਕਾ, ਦੋ ਮਹਿਲਾ ਕੌਂਸਲਰ ਭਾਜਪਾ...

ਮੇਅਰ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਝਟਕਾ, ਦੋ ਮਹਿਲਾ ਕੌਂਸਲਰ ਭਾਜਪਾ ’ਚ ਸ਼ਾਮਲ

ਚੰਡੀਗੜ੍ਹ: 24 ਦਸੰਬਰ (ਸ਼.ਅ.ਬਿਓਰੋ) : ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਬੁੱਧਵਾਰ ਨੂੰ ‘ਆਪ’ ਦੀਆਂ ਦੋ ਮਹਿਲਾ ਕੌਂਸਲਰਾਂ ਸੁਮਨ ਦੇਵੀ ਅਤੇ ਪੂਨਮ ਦੇਵੀ ਨੇ ਪਾਰਟੀ ਛੱਡ ਕੇ ਭਾਜਪਾ ਦਾ ਦਾਮਨ ਫੜ ਲਿਆ। ਦੋਵੇਂ ਕੌਂਸਲਰਾਂ ਨੂੰ ਭਾਜਪਾ ਦੀ ਸਾਬਕਾ ਮੇਅਰ ਸਰਬਜੀਤ ਕੌਰ, ਉਨ੍ਹਾਂ ਦੇ ਪਤੀ ਕਾਲਾ ਅਤੇ ਭਾਜਪਾ ਕੌਂਸਲਰ ਕੰਵਰ ਰਾਣਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਜਨਵਰੀ ਮਹੀਨੇ ਵਿੱਚ ਹੋਣ ਵਾਲੀ ਮੇਅਰ ਚੋਣ ਤੋਂ ਥੋੜ੍ਹੇ ਸਮੇਂ ਪਹਿਲਾਂ ਇਹ ਘਟਨਾ ਆਮ ਆਦਮੀ ਪਾਰਟੀ ਲਈ ਵੱਡਾ ਨੁਕਸਾਨ ਮੰਨੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਕੌਂਸਲਰ ਹਨ ਅਤੇ ਮੇਅਰ ਚੋਣ ਲਈ ਚੰਡੀਗੜ੍ਹ ਤੋਂ ਸੰਸਦ ਮੈਂਬਰ ਦਾ ਵੋਟ ਵੀ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ 9 ਨਾਮਜ਼ਦ ਕੌਂਸਲਰ ਹੁੰਦੇ ਹਨ, ਪਰ ਉਨ੍ਹਾਂ ਕੋਲ ਵੋਟ ਦਾ ਅਧਿਕਾਰ ਨਹੀਂ ਹੁੰਦਾ।

ਮੌਜੂਦਾ ਸਥਿਤੀ ਅਨੁਸਾਰ ਕੁੱਲ 36 ਵੋਟਾਂ ਵਿੱਚੋਂ ਪਹਿਲਾਂ ਭਾਜਪਾ ਕੋਲ 16 ਅਤੇ ਆਮ ਆਦਮੀ ਪਾਰਟੀ ਕੋਲ 13 ਵੋਟ ਸਨ। ਪਰ ਦੋ ਕੌਂਸਲਰਾਂ ਦੇ ‘ਆਪ’ ਛੱਡਣ ਤੋਂ ਬਾਅਦ ਹੁਣ ਭਾਜਪਾ ਕੋਲ 18 ਅਤੇ ਆਮ ਆਦਮੀ ਪਾਰਟੀ ਕੋਲ 11 ਵੋਟ ਰਹਿ ਗਏ ਹਨ। ਕਾਂਗਰਸ ਕੋਲ 6 ਕੌਂਸਲਰ ਹਨ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵੋਟ ਨੂੰ ਮਿਲਾ ਕੇ ਕਾਂਗਰਸ ਦੇ ਕੁੱਲ 7 ਵੋਟ ਬਣਦੇ ਹਨ। ਮੇਅਰ ਬਣਾਉਣ ਲਈ 19 ਵੋਟਾਂ ਦੀ ਲੋੜ ਹੁੰਦੀ ਹੈ, ਜਦਕਿ ਭਾਜਪਾ ਹੁਣ ਇਸ ਅੰਕੜੇ ਤੋਂ ਸਿਰਫ ਇੱਕ ਵੋਟ ਦੂਰ ਹੈ।

ਇਸ ਸਮੇਂ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬੱਬਲਾ ਹਨ। ਪਿਛਲੀ ਵਾਰ ਮੇਅਰ ਚੋਣ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਮਿਲ ਕੇ ਚੋਣ ਲੜੀ ਸੀ, ਪਰ ਕ੍ਰਾਸ ਵੋਟਿੰਗ ਕਾਰਨ ਭਾਜਪਾ ਦੀ ਮੇਅਰ ਬਣੀ ਸੀ। ਹਾਲਾਂਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਨੂੰ ਮਿਲੇ ਸਨ, ਪਰ ਇਸ ਵਾਰ ਉਹ ਅਹੁਦੇ ਵੀ ਹੱਥੋਂ ਜਾਂਦੇ ਨਜ਼ਰ ਆ ਰਹੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments